ਢੀਂਡਸਾ ਬਣੇ ਰਹਿਣਗੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ

ਚੰਡੀਗੜ੍ਹ (ਸਮਾੲਜ ਵੀਕਲੀ):  ਵਿਧਾਨ ਸਭਾ ਚੋਣ ਨਤੀਜਿਆਂ ਦੇ ਮੱਦੇਨਜ਼ਰ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ’ਤੇ ਫ਼ੈਸਲਾ ਲੈਣ ਲਈ ਗਠਿਤ ਕੀਤੀ ਗਈ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦੀ ਅੱਜ ਅੰਤਿਮ ਮੀਟਿੰਗ ਹੋਈ।

ਇਸ ਦੌਰਾਨ ਵਿਚਾਰ-ਚਰਚਾ ਮਗਰੋਂ ਸੁਖਦੇਵ ਸਿੰਘ ਢੀਂਡਸਾ ਦੀ ਕਾਰਗੁਜ਼ਾਰੀ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਢੀਂਡਸਾ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ। ਕਮੇਟੀ ਦੇ ਮੈਂਬਰ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਸਰਵਣ ਸਿੰਘ ਫਿਲੌਰ, ਜਗਦੀਸ਼ ਸਿੰਘ ਗਰਚਾ ਅਤੇ ਸੁਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਪਹਿਲਾਂ ਵਾਂਗ ਬਤੌਰ ਪਾਰਟੀ ਪ੍ਰਧਾਨ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ। ਕਮੇਟੀ ਮੈਂਬਰਾਂ ਨੇ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਦੇ ਦਬਾਅ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵਿੱਚ ਭ੍ਰਿਸ਼ਟਾਚਾਰ ਜ਼ੋਰਾਂ ’ਤੇ ਹੈ ਤੇ ਅਜਿਹੇ ਵਿੱਚ ਪੰਥ ਦੀਆਂ ਸਿਰਮੌਰ ਸੰਸਥਾਵਾਂ ਨੂੰ ਬਾਦਲ ਦਲ ਤੋਂ ਮੁਕਤ ਕਰਵਾਉਣ ਲਈ ਸ੍ਰੀ ਢੀਂਡਸਾ ਦਾ ਪਾਰਟੀ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਾ ਲਾਜ਼ਮੀ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਬਰ-ਜਨਾਹ ਮਾਮਲਾ: ਪੰਜਾਬ ਭਰ ਵਿੱਚ ਬੰਦ ਰਹੇ ਨਿੱਜੀ ਵਿਦਿਅਕ ਅਦਾਰੇ
Next articleਡਾ. ਤੇਜਵੰਤ ਸਿੰਘ ਗਿੱਲ ਨੂੰ ਸਾਹਿਤ ਅਕਾਦਮੀ ਫੈਲੋਸ਼ਿਪ