ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ) -ਸਮੂਹ ਧੀਰ ਪਰਿਵਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਧੀਰ ਪਰਿਵਾਰਾਂ ਦੇ ਸਹਿਯੋਗ ਨਾਲ ਜਠੇਰਿਆਂ ਦੇ ਅਸਥਾਨ ਪਿੰਡ ਗੋਗੋ ਮਹਿਤਬਪੁਰ ਗੜ੍ਹਸ਼ੰਕਰ ਵਿਖੇ ਬੜੀ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਜਿੱਥੇ ਵੱਡੀ ਗਿਣਤੀ ਵੀ ਧੀਰ ਪਰਿਵਾਰਾਂ ਨੇ ਪਹੁੰਚ ਕੇ ਆਪਣੇ ਵੱਡੇ ਵਡੇਰਿਆਂ ਦੇ ਅਸਥਾਨ ਤੇ ਮੱਥਾ ਟੇਕਿਆ, ਉੱਥੇ ਹੀ ਉਹਨਾਂ ਆਪਣੇ ਵੱਡੇ ਵਡੇਰਿਆਂ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰਾ ਇਸ ਸਾਲ ਵੀ ਇਸ ਅਸਥਾਨ ਤੇ ਸਾਲਾਨਾ ਜੋੜ ਮੇਲਾ ਸਮੂਹ ਧੀਰ ਪਰਿਵਾਰਾਂ ਵੱਲੋਂ ਬੜੇ ਹੀ ਸ਼ਰਧਾ ਦੇ ਭਾਵਨਾ ਨਾਲ ਮਨਾਇਆ ਗਿਆ ਹੈ। ਉਹਨਾਂ ਕਿਹਾ ਕਿ ਇਸ ਦੌਰਾਨ ਧਾਰਮਿਕ ਸਮਾਗਮ ਆਯੋਜਿਤ ਕੀਤੇ ਗਏ ਨੇ ਉੱਥੇ ਹੀ ਸਮੂਹ ਧੀਰ ਪਰਿਵਾਰਾਂ ਨੂੰ ਸਲਾਨਾ ਜੋੜ ਮੇਲੇ ਦੀਆਂ ਹਾਰਦਿਕ ਵਧਾਈਆਂ ਵੀ ਦਿੱਤੀਆਂ। ਇਸ ਦੌਰਾਨ ਸੰਗਤਾਂ ਵਿੱਚ ਗੁਰੂ ਜੀ ਦਾ ਲੰਗਰ ਅਟੁੱਟ ਵਰਤਾਇਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



