
ਲੈਸਟਰ (ਇੰਗਲੈਂਡ), (ਸਮਾਜ ਵੀਕਲੀ) ( ਸੁਖਜਿੰਦਰ ਸਿੰਘ ਢੱਡੇ) ਖਾਲਸਾ ਸਾਜਨਾ ਦਿਵਸ ਵਿਸਾਖੀ ਜਿੱਥੇ ਪੰਜਾਬ ਸਮੇਤ ਵੱਖ-ਵੱਖ ਸੂਬਿਆ ਚ ਵੱਡੇ ਪੱਧਰ ਤੇ ਮਨਾਇਆ ਗਿਆ ਉੱਥੇ ਵਿਦੇਸ਼ਾਂ ਚ ਵੀ ਖਾਲਸਾ ਸਾਜਨਾ ਦਿਵਸ ਵਿਸਾਖੀ ਵੱਡੇ ਪੱਧਰ ਤੇ ਮਨਾਇਆ ਗਿਆ ਇਸ ਮੌਕੇ ਤੇ ਵੱਖ ਵੱਖ ਗੁਰੂ ਘਰਾਂ ਚ ਧਾਰਮਿਕ ਸਮਾਗਮ ਕਰਵਾਏ ਗਏ , ਇਸੇ ਤਰ੍ਹਾਂ ਇੰਗਲੈਂਡ ਦੇ ਵੱਖ ਵੱਖ ਗੁਰੂ ਘਰਾਂ ਚ ਵੀ ਵਿਸਾਖੀ ਦੇ ਸਬੰਧ ਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਵਿਸਾਲ ਧਾਰਮਿਕ ਸਮਾਗਮ ਕਰਾਏ ਗਏ ,ਅਤੇ ਵੱਖ ਵੱਖ ਪ੍ਰਕਾਰ ਦੇ ਗੁਰੂ ਕੇ ਲੰਗਰ ਵੀ ਵਰਤਾਏ ਗਏ। ਇਸ ਮੌਕੇ ਤੇ ਵੱਡੀ ਗਿਣਤੀ ਚ ਸੰਗਤਾਂ ਵੱਲੋਂ ਗੁਰੂ ਘਰਾਂ ਚ ਨਤਮਸਤਕ ਹੋ ਕੇ ਗੁਰੂ ਮਹਾਰਾਜ ਦੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਵੀ ਕੀਤਾ ਗਿਆ।ਖਾਲਸਾ ਸਾਜਨਾ ਦਿਵਸ ਮੌਕੇ ਵੱਖ ਵੱਖ ਗੁਰੂ ਘਰਾਂ ਚ ਨਿਸ਼ਾਨ ਸਾਹਿਬ ਉੱਪਰ ਨਵਾਂ ਚੋਲਾ ਸਾਹਿਬ ਚੜਾਉਣ ਦੀਆਂ ਸੇਵਾਵਾਂ ਵੀ ਨਿਭਾਈਆਂ ਗਈਆਂ। ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਸੰਬੰਧ ਵਿੱਚ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਗੁਰਦੁਆਰਾ ਰਾਮਗੜੀਆ ਸਾਹਿਬ ਸ੍ਰੀ ਗੁਰੂ ਰਾਮਦਾਸ ਵੇਅ ਵਿਖੇ ਵੀ ਵੱਡੀ ਪੱਧਰ ਤੇ ਧਾਰਮਿਕ ਦੀਵਾਨ ਸਜਾਏ ਗਏ , ਅਤੇ ਰਾਗੀ ਢਾਡੀ ਜਥਿਆਂ ਵੱਲੋਂ ਗੁਰੂ ਜਸ ਗਾਇਨ ਕੀਤਾ ਗਿਆ।