HOME ਡਿਜੀਟਲ ਨਿਗਰਾਨੀ ਪ੍ਰਣਾਲੀ ਦੀ ਸਹੀ ਵਰਤੋਂ ਨਾਲ ਵਧੇਗੀ ਸਿਹਤ ਸੇਵਾਵਾਂ ਦੀ ਗੁਣਵੱਤਾ”...

ਡਿਜੀਟਲ ਨਿਗਰਾਨੀ ਪ੍ਰਣਾਲੀ ਦੀ ਸਹੀ ਵਰਤੋਂ ਨਾਲ ਵਧੇਗੀ ਸਿਹਤ ਸੇਵਾਵਾਂ ਦੀ ਗੁਣਵੱਤਾ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਆਰ.ਸੀ.ਐੱਚ.-ਐੱਚ.ਐੱਮ.ਆਈ.ਐੱਸ. ਟ੍ਰੇਨਿੰਗ ਆਯੋਜਿਤ 

ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਅਤੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੀ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਐੱਲ.ਐੱਚ.ਵੀਜ਼, ਸੀ.ਐੱਚ.ਓਜ਼ ਅਤੇ ਏ.ਐੱਨ.ਐੱਮਜ਼ ਲਈ ਰੀਪ੍ਰੋਡਕਟਿਵ ਐਂਡ ਚਾਈਲਡ ਹੈਲਥ (ਆਰ.ਸੀ.ਐੱਚ.) ਅਤੇ ਹੈਲਥ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਐੱਚ.ਐੱਮ.ਆਈ.ਐੱਸ.) ਸਬੰਧੀ ਵਿਸਤ੍ਰਿਤ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਉੱਚ ਪੱਧਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਡਿਜਿਟਲ ਪਲੇਟਫਾਰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਆਰ.ਸੀ.ਐੱਚ. ਅਤੇ ਐਚ.ਐੱਮ.ਆਈ.ਐੱਸ. ਟ੍ਰੇਨਿੰਗਾਂ ਐੱਨ ਐੱਚ ਐੱਮ ਅਧੀਨ ਚੱਲ ਰਹੀਆਂ ਮਹੱਤਵਪੂਰਨ ਸਮਰੱਥਾ ਵਿਕਾਸ ਮੁਹਿੰਮਾਂ ਹਨ, ਜਿਨ੍ਹਾਂ ਦਾ ਉਦੇਸ਼ ਦੇਸ਼ ਵਿੱਚ ਡਿਜੀਟਲ ਸਿਹਤ ਸੇਵਾਵਾਂ ਅਤੇ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ। ਇਹ ਟ੍ਰੇਨਿੰਗਾਂ ਸਿਹਤ ਕਰਮਚਾਰੀਆਂ ਨੂੰ ਸਹੀ ਆਨਲਾਈਨ ਡਾਟਾ ਐਂਟਰੀ, ਲਾਭਪਾਤਰੀ ਟ੍ਰੈਕਿੰਗ, ਜੱਚਾ ਅਤੇ ਬੱਚਾ ਦੀ ਸਿਹਤ ਸੇਵਾਵਾਂ ਦੀ ਨਿਗਰਾਨੀ ਅਤੇ ਰੀਅਲ-ਟਾਈਮ ਰਿਪੋਰਟਿੰਗ ਲਈ ਯੋਗ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ “ਸਹੀ ਡਾਟਾ ਹੀ ਸਿਹਤ ਯੋਜਨਾਵਾਂ ਦੀ ਅਸਲੀ ਤਾਕਤ ਹੁੰਦਾ ਹੈ। ਡਾਟਾ ਵਿੱਚ ਛੋਟੀ ਗਲਤੀ ਵੀ ਯੋਜਨਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਪ੍ਰਭਾਵਿਤ ਕਰ ਸਕਦੀ ਹੈ।” ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਟ੍ਰੇਨਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਸਹੀ, ਸ਼ੁੱਧ ਅਤੇ ਸਮੇਂ-ਸਿਰ ਡਾਟਾ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਆਰ.ਸੀ.ਐੱਚ. ਅਤੇ ਐੱਚ.ਐੱਮ.ਆਈ.ਐੱਸ. ਪੋਰਟਲਾਂ ਦੀ ਸਹੀ ਵਰਤੋਂ ਨਾਲ ਜੱਚਾ ਅਤੇ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਨਾਲ ਸਿਹਤ ਕਰਮਚਾਰੀਆਂ ਦੀ ਕਾਰਗੁਜ਼ਾਰੀ ਵਿੱਚ ਨਿਖਾਰ ਆਉਂਦਾ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਅਤੇ ਜ਼ਿਲ੍ਹਾ ਨਿਗਰਾਨ ਅਤੇ ਮੁਲਾਂਕਣ ਅਫਸਰ ਗੁਰਪ੍ਰੀਤ ਸਿੰਘ ਵੱਲੋਂ ਭਾਗੀਦਾਰਾਂ ਨੂੰ ਡਾਟਾ ਐਂਟਰੀ ਦੇ ਨਵੇਂ ਮਾਪਦੰਡਾਂ, ਰਿਪੋਰਟਿੰਗ ਪ੍ਰਣਾਲੀ ਅਤੇ ਆਨਲਾਈਨ ਮਾਨੀਟਰਿੰਗ ਤਰੀਕਿਆਂ ਬਾਰੇ ਪ੍ਰੈਕਟਿਕਲ ਜਾਣਕਾਰੀ ਦਿੱਤੀ ਗਈ। ਫੀਲਡ ਪੱਧਰ ‘ਤੇ ਆਉਣ ਵਾਲੀਆਂ ਆਮ ਸਮੱਸਿਆਵਾਂ ਅਤੇ ਉਨ੍ਹਾਂ ਦੇ ਤੁਰੰਤ ਹੱਲਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੀ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਮੈਡੀਕਲ ਅਫਸਰ ਡਾ ਰਾਜਵਿੰਦਰ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਮੈਡੀਕਲ ਲੈਬ ਟੈਕਨੀਸ਼ਅਨ ਅੰਮ੍ਰਿਤਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਮਰਚਾਰੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਰੱਕੜਾਂ ਢਾਹਾ ਵਿਖੇ ਨਰੇਗਾ ਦਿਵਸ ਮਨਾਇਆ ਗਿਆ
Next articleਡੇੰਗੂ ਦੇ ਡੰਗ ਤੋਂ ਬਚਾਅ ਹੀ ਸਭ ਤੋਂ ਵੱਡਾ ਇਲਾਜ – ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ