ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ ਹਲਕਾ ਬਲਾਚੌਰ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਦਿਲਾਵਰ ਸਿੰਘ ਦਿੱਲੀ ਜੀ ਨੂੰ ਵਪਾਰ ਵਿੰਗ ਦੀ ਕੋਰ ਕਮੇਟੀ ਵਿੱਚ ਸ਼ਾਮਿਲ ਕਰਨ ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਅਤੇ ਸੀਨੀਅਰ ਅਕਾਲੀ ਆਗੂ ਐਨ ਕੇ ਸ਼ਰਮਾ ਦਾ ਧੰਨਵਾਦ ਕਰਦਿਆਂ ਹਲਕਾ ਬਲਾਚੌਰ ਦੇ ਸਰਗਰਮ ਅਤੇ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਹਨੀ ਟੌਂਸਾ ਨੇ ਦੱਸਿਆ ਕਿ ਦਿਲਾਵਰ ਸਿੰਘ ਦਿਲੀ ਜਿੱਥੇ ਇੱਕ ਸਫਲ ਕਾਰੋਬਾਰੀ ਹਨ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹਨ ਜੋ ਸਮੇਂ ਸਮੇਂ ਤੇ ਪਾਰਟੀ ਵਲੋਂ ਮਿਲੀ ਹਰ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਸਰਗਰਮ ਰਹਿੰਦੇ ਹਨ ਉਹਨਾਂ ਨੂੰ ਇਹ ਮਿਲੀ ਜਿੰਮੇਵਾਰੀ ਤੇ ਖੁਸ਼ੀ ਜ਼ਾਹਿਰ ਕਰਦਿਆਂ ਹਨੀ ਟੌਂਸਾ ਨੇ ਕਿਹਾ ਕਿ ਉਮੀਦ ਕਰਦੇ ਹਾਂ ਦਿਲਾਵਰ ਸਿੰਘ ਦਿਲੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰ ਦੇਣਗੇ। ਅੰਤ ਵਿੱਚ ਉਹਨਾਂ ਨੇ ਫਿਰ ਹਾਈ ਕਮਾਂਡ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



