ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) – ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਸਿੱਖ ਕੌਮ ਅਤੇ ਘੱਟ ਗਿਣਤੀਆਂ ਵਿਰੁੱਧ ਕੀਤੇ ਜ਼ੁਲਮਾਂ ਦਾ ਵੇਰਵਾ ਇਕੱਠਾ ਕਰਕੇ ਵਾਈਟ ਪੇਪਰ ਦੇ ਰੂਪ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦਾ 350 ਸਾਲਾ ਸ਼ਹੀਦੀ ਸ਼ਤਾਬਦੀ 23 ਨਵੰਬਰ ਨੂੰ ਦੀਨਾ ਕਾਂਗੜ, ਮੋਗਾ ਵਿਖੇ ਵੱਡੇ ਪੱਧਰ ’ਤੇ ਮਨਾਏ ਜਾਣ ਵਾਲੇ ਪ੍ਰੋਗਰਾਮ ਵਿਚ ਪੇਸ਼ ਕੀਤਾ ਜਾਵੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ ਇਸ ਸਮੇਂ ਇਮਾਨ ਸਿੰਘ ਮਾਨ ਨੇ ਕਿਹਾ ਕਿ 1984 ਵਿੱਚ ਦਰਬਾਰ ਸਾਹਿਬ ਤੇ ਹਮਲਾ ਅਤੇ ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ, ਸ਼ਹੀਦ ਜਸਵੰਤ ਸਿੰਘ ਖਾਲੜਾ ਵੱਲੋਂ 25 ਹਜਾਰ ਲਾਵਾਰਸ ਲਾਸ਼ਾਂ ਦੇ ਮਸਲੇ ਨੂੰ ਉਜਾਗਰ ਕਰਨਾ, ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਿੱਖਾਂ ਤੇ ਹਕੂਮਤ ਵੱਲੋਂ ਜਬਰ ਕਰਦਿਆਂ ਗੋਲੀਆਂ ਚਲਾਈਆਂ ਗਈਆਂ ਅਤੇ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ ਤੇ ਕਸ਼ਮੀਰ ਗੁਜਰਾਤ ਅਤੇ ਦੇਸ਼ ਭਰ ਦੇ ਮੁਸਲਮਾਨਾਂ, ਦਲਿਤਾਂ, ਆਦਿਵਾਸੀਆਂ, ਤਾਮਲਾਂ, ਨਾਗਿਆਂ, ਮਿਜੋ, ਉੱਤਰ ਪੂਰਬ ਲੋਕਾਂ ਅਤੇ ਇਸਾਈਆਂ ਉੱਤੇ ਜੁਲਮ ਦੇ ਕੱਚੇ ਚਿੱਠੇ ਨੂੰ ਦੀਨਾ ਕਾਂਗੜ ਦੀ ਇਤਿਹਾਸਿਕ ਧਰਤੀ ਤੇ ਵਾਈਟ ਪੇਪਰ ਦੇ ਰੂਪ ਵਿੱਚ ਜਾਰੀ ਕੀਤਾ ਜਾਵੇਗਾ ਇਸ ਸਮੇਂ ਡਾਕਟਰ ਹਰਜਿੰਦਰ ਸਿੰਘ ਜੱਖੂ ਦੁਆਬਾ ਇੰਚਾਰਜ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਦਿਨ ਰਾਤ ਇੱਕ ਕੀਤਾ ਜਾਵੇਗਾ ਜਿਸ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ ਇਸ ਸਮੇਂ ਇਸ ਸਮੇਂ ਗੁਰਦੀਪ ਸਿੰਘ ਖੁਣ ਖੁਣ, ਗੁਰਨਾਮ ਸਿੰਘ ਸਿੰਗੜੀਵਾਲਾ, ਸੰਦੀਪ ਸਿੰਘ ਖਾਲਸਾ ਟਾਂਡਾ, ਅਕਬਰ ਸਿੰਘ ਬੂਰੇ ਜੱਟਾਂ, ਹਰਪ੍ਰੀਤ ਸਿੰਘ ਲਾਲੀ, ਪਰਮਿੰਦਰ ਸਿੰਘ ਲਾਚੋਵਾਲ, ਹਰਵਿੰਦਰ ਸਿੰਘ ਹੀਰਾ, ਮਾਸਟਰ ਕੁਲਦੀਪ ਸਿੰਘ ਮਸੀਤੀ ਨੇ ਕਿਹਾ ਕਿ ਹਰ ਧਰਮ, ਹਰ ਵਰਗ ਅਤੇ ਹਰ ਪੱਖ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਮਨੁੱਖਤਾ ਲਈ ਇੱਕ ਸਾਂਝਾ ਸੁਨੇਹਾ ਬਣਾਉਣ ਯੋਗਦਾਨ ਪਾਉਣ ਇਸ ਸਮੇਂ ਪਰਮਜੀਤ ਸਿੰਘ ਮੇਘੋਵਾਲ, ਸਤਵੰਤ ਸਿੰਘ ਮਰਾਦਪੁਰ, ਰਣਧੀਰ ਸਿੰਘ ਅਸਲਪੁਰ, ਬੀਬੀ ਰਾਜਵਿੰਦਰ ਕੌਰ ਢੱਡੇ ਫਤਿਹ ਸਿੰਘ, ਸਤਨਾਮ ਕੌਰ ਧਾਲੀਵਾਲ, ਜਗਦੀਸ਼ ਸਿੰਘ ਚੱਬੇਵਾਲ, ਮਨਜਿੰਦਰ ਸਿੰਘ ਜੌਹਲਾਂ, ਗੁਰਵਿੰਦਰ ਸਿੰਘ ਮਿਆਣੀ, ਲੰਬਰਦਾਰ ਮਨਜੀਤ ਸਿੰਘ, ਲਾਭ ਸਿੰਘ ਨਸਰਾਲਾ, ਪ੍ਰੀਤਮ ਸਿੰਘ ਨੰਗਲ ਕਲਾਲਾਂ, ਪਰਮਜੀਤ ਸਿੰਘ ਮਿੰਟੂ, ਸਾਬਕਾ ਸਰਪੰਚ ਜਸਵਿੰਦਰ ਪਾਲ, ਜਸਵੀਰ ਸਿੰਘ ਚੱਕੋਵਾਲ, ਹਰਭਜਨ ਸਿੰਘ ਬਸੀ ਦੌਲਤ ਖਾਂ, ਲਾਡੀ ਸੱਲ੍ਹਣ, ਸੁਖਦੇਵ ਸਿੰਘ ਕਾਹਰੀ, ਗੁਰਮੁਖ ਸਿੰਘ ਜੀਵਨਪੁਰ ਜੱਟਾ, ਦਵਿੰਦਰ ਸਿੰਘ ਬਸੀ ਗੁਲਾਮ ਹੁਸੈਨ, ਇੰਦਰਜੀਤ ਸਿੰਘ ਬਸੀ ਮਰੂਫ, ਸੁਖਵਿੰਦਰ ਸਿੰਘ ਸਾਬੀ, ਹਰਦੀਪ ਸਿੰਘ ਹੁਸ਼ਿਆਰਪੁਰ, ਪ੍ਰਿਤਪਾਲ ਸਿੰਘ ਮੁਰਾਦਪੁਰ, ਸੁਰਜੀਤ ਸਿੰਘ ਪਡੋਰੀ ਰੁਕਮਾਨ, ਪਰਮਿੰਦਰ ਸਿੰਘ ਕੁਰਾਂਗਣਾ, ਮਨਦੀਪ ਸਿੰਘ ਮਿੰਟੂ ਆਦਿ ਹਾਜ਼ਰ ਸਨ |
ਦੀਨਾ ਕਾਂਗੜ ਵਿਖੇ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਕੀਤੇ ਜੁਲਮਾਂ ਬਾਰੇ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ : ਈਮਾਨ ਸਿੰਘ ਮਾਨ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



