ਰੋਪੜ (ਸਮਾਜ ਵੀਕਲੀ) (ਰੋਮੀ ਘੜਾਮਾਂ): ਸ.ਸ.ਸ.ਸ. ਸਕੂਲ (ਕੰਨਿਆ) ਵਿਖੇ ਦੋ ਨਵੇਂ ਕਮਰਿਆਂ ਦਾ ਉਦਘਾਟਨ ਕਰਨ ਪਹੁੰਚੇ ਹਲਕਾ ਵਿਧਾਇਕ ਦਿਨੇਸ਼ ਚੱਢਾ ਜੀ ਦਾ ਪ੍ਰਿੰਸੀਪਲ ਸੰਦੀਪ ਕੌਰ ਅਤੇ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸ਼੍ਰੀ ਚੱਢਾ ਜੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪੰਜਾਬ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ ਨਾਲ਼ ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਹਿੱਤ ਸਰਕਾਰ ਨਿਰੰਤਰ ਯਤਨਸ਼ੀਲ ਹੈ। ਉਹਨਾਂ ਵੱਲੋਂ ਪ੍ਰਿੰਸੀਪਲ ਅਤੇ ਸਟਾਫ਼ ਦੀ ਮਿਹਨਤ ਅਤੇ ਵਧੀਆ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੀਆਂ ਹੋਣਹਾਰ ਖਿਡਾਰਨਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਵਿਦਿਅਕ ਖੇਤਰ ਦੇ ਨਾਲ਼ ਨਾਲ਼ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵਧੀਆ ਕਾਰਗੁਜ਼ਾਰੀ ਦਿਖਾ ਰਹੀਆਂ ਹਨ। ਉਪਰੰਤ ਉਨ੍ਹਾਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਕੁਮਾਰ ਖੋਸਲਾ, ਪ੍ਰਿੰਸੀਪਲ ਵਰਿੰਦਰ ਸ਼ਰਮਾ, ਪ੍ਰਿੰਸੀਪਲ ਪੂਜਾ ਗੋਇਲ, ਮਾਰਕੀਟ ਕਮੇਟੀ ਰੂਪਨਗਰ ਦੇ ਪ੍ਰਧਾਨ ਹਰਭਾਗ ਸਿੰਘ ਮਦਾਨ, ਐਸ. ਐਮ. ਸੀ ਕਮੇਟੀ ਦੇ ਮੈਂਬਰ, ਵਿਦਿਆਰਥਣਾਂ ਦੇ ਮਾਪੇ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



