ਪਿੰਡ ਦਾਊਦਪੁਰ ਵਿਖੇ ਕਿਸਾਨ ਦੀ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ।
(ਸਮਾਜ ਵੀਕਲੀ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵੱਲੋਂ ਡਾ ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾ ਗੌਰਵ ਧੀਰ ਖੇਤੀਬਾੜੀ ਅਫਸਰ ਸਮਰਾਲਾ ਦੀ ਅਗਵਾਈ ਹੇਠ ਝੋਨੇ ਦੀ ਸਿੱਧੀ ਬਜਾਈ ਪਿੰਡ ਦਾਉਦਪੁਰ ਵਿਖੇ ਕਰਵਾਈ ਗਈ। ਇਹ ਸਿੱਧੀ ਬਿਜਾਈ ਅਗਾਂਹਵਧੂ ਕਿਸਾਨ ਸਰਦਾਰ ਪਰਮਿੰਦਰ ਸਿੰਘ ਦੇ ਖੇਤ ਦੇ ਵਿੱਚ ਕਰਵਾਈ ਗਈ। ਖੇਤੀਬਾੜੀ ਵਿਭਾਗ ਵੱਲੋਂ ਪ੍ਰੋਤਸਾਹਿਤ ਕਰਨ ਤੇ ਕਿਸਾਨ ਵੀਰ ਨੇ ਪਹਿਲੀ ਵਾਰ ਝੋਨੇ ਦੀ ਸਿੱਧੀ ਬਿਜਾਈ ਕੀਤੀ। ਇਸ ਮੌਕੇ ਸਨਦੀਪ ਸਿੰਘ ਏਡੀਓ ਸਮਰਾਲਾ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਦੇ ਖੇਤੀ ਖਰਚੇ ਘਟਾਉਣ ਵਿੱਚ ਸਾਰਥਿਕ ਹੋਵੇਗੀ। ਉਹਨਾਂ ਕਿਹਾ ਕਿ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਕਰਨ ਲਈ ਸਾਨੂੰ ਹਰ ਇੱਕ ਕਿਸਾਨ ਨੂੰ ਅਤੇ ਹਰ ਇੱਕ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਪ੍ਰਤੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਲਿਆਉਣ ਲਈ ਕਿਹਾ। ਉਹਨਾਂ ਕਿਹਾ ਕਿ ਸਿੱਧੀ ਬਿਜਾਈ ਨਾਲ ਨਾ ਕੇਵਲ ਪਾਣੀ ਦੀ ਬੱਚਤ ਹੋਏਗੀ ਕਿਸਾਨਾਂ ਦੇ ਖੇਤੀ ਖਰਚੇ ਵੀ ਘਟਣਗੇ। ਇਸ ਮੌਕੇ ਉਹਨਾਂ ਨੇ ਕਿਸਾਨ ਵੀਰਾਂ ਨੂੰ ਫਸਲੀ ਵਿਭੰਨਤਾ ਸਕੀਮ ਤੋਂ ਜਾਣੂ ਕਰਵਾਇਆ ਅਤੇ ਕੁਝ ਨਾ ਕੁਝ ਰਕਬਾ ਮੱਕੀ ਦੇ ਹੇਠ ਲਿਆਉਣ ਦੇ ਲਈ ਅਪੀਲ ਵੀ ਕੀਤੀ। ਉਹਨਾਂ ਕਿਸਾਨ ਵੀਰਾਂ ਨੂੰ ਬਾਸਮਤੀ ਦੇ ਵਿੱਚ ਝੰਡਾ ਰੋਗ ਤੋਂ ਬਚਣ ਦੇ ਲਈ ਟਾਈਕੋਗਰਾਮਾ ਐਸਪੈਰਲਮ ਨਾਲ ਬਾਸਮਤੀ ਦੀਆਂ ਜੜਾਂ ਨੂੰ ਛੇ ਘੰਟੇ ਵਿੱਚ ਡਬੋ ਕੇ ਰੱਖਣ ਦੇ ਲਈ ਵੀ ਸਲਾਹ ਦਿੱਤੀ। ਇਸ ਮੌਕੇ ਉਹਨਾਂ ਨੇ ਕਿਸਾਨ ਵੀਰਾਂ ਨੂੰ ਜੀਵਾਣੂ ਖਾਦ ਦੀ ਵਰਤੋਂ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰ ਦੇ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ ਇਸ ਮੌਕੇ ਕਿਸਾਨ ਵੀਰਾਂ ਵਿੱਚੋਂ ਅਜੀਤ ਸਿੰਘ ਸੁਰਿੰਦਰ ਸਿੰਘ ਜਸਵਿੰਦਰ ਸਿੰਘ ਇੰਦਰਜੀਤ ਸਿੰਘ ਮਨਜੋਤ ਸਿੰਘ, ਗੁਰਨਾਮ ਸਿੰਘ ਹਰਮਨ ਸਿੰਘ ਪਰਮ ਸਿੰਘ ਕਿਸਾਨ ਵੀਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



