ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਦੀ ਸਕੀਮ ਸਾਲ 2026 ਵਿੱਚ ਚਲਾਈ ਜਾ ਰਹੀ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ. ਗੁਲਪ੍ਰੀਤ ਸਿੰਘ ਔਲਖ ਆਈਏਐਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਕਾਰੀਆਂ ਵੱਲੋਂ ਸ. ਸਤਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਕੰਗਲੌੜ ਵਿਖੇ ਪ੍ਰਦਰਸ਼ਨਨੀ ਪਲਾਟ ਬਿਜਾਇਆ ਗਿਆ। ਇਸ ਮੌਕੇ ਤੇ ਕਿਸਾਨ ਸ. ਸਤਿੰਦਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਉਹ ਸਾਲ 2019 ਤੋਂ ਤਕਰੀਬਨ 17 ਏਕੜ ਏਰੀਏ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਫਲਤਾ ਪੂਰਵਕ ਕਰ ਰਿਹਾ ਹੈ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਲੇਬਰ ਦੀ ਬਚਤ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਤਕਰੀਬਨ 20 ਤੋਂ 25% ਪਾਣੀ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਇਸ ਤਕਨੀਕ ਨਾਲ ਝੋਨੇ ਦੀ ਬਜਾਈ ਕਰਨ ਲਈ ਖੇਤ ਦੀ ਪੂਰੀ ਵਿਉਂਤਬੰਦੀ ਕਰਨੀ ਜਰੂਰੀ ਹੈ ਤਾਂ ਜੋ ਕਿ ਨਦੀਨਾਂ ਤੋਂ ਬਚਿਆ ਜਾ ਸਕੇ। ਉਹਨਾਂ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸਾਨ ਸਹੀ ਤਰੀਕੇ ਨਾਲ ਇਸੇ ਦੀ ਬਜਾਈ ਕਰਦਾ ਹੈ ਤਾਂ ਇਸ ਦਾ ਝਾੜ ਵੀ ਕੱਦੂ ਕੀਤੇ ਝੋਨੇ ਦੇ ਬਰਾਬਰ ਹੀ ਨਿਕਲਦਾ ਹੈ। ਉਹਨਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਜਾਈ ਕਰਦਾ ਹੈ ਉਸ ਨੂੰ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਮੁਹਈਆ ਕਰਵਾਈ ਜਾਵੇਗੀ, ਇਸ ਲਈ ਕਿਸਾਨਾਂ ਨੂੰ agrimachinerypb.com ਪੋਰਟਲ ਤੇ ਰਜਿਸਟਰ ਕਰਨਾ ਜਰੂਰੀ ਹੈ। ਉਨਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਜਾਈ ਕਰਨਾ ਚਾਹੁੰਦੇ ਹਨ ਉਹ ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਤੁਰੰਤ ਸੰਪਰਕ ਕਰਨ ਅਤੇ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਕਰਨ ਅਤੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਬੰਗਾ ਡਾ. ਲਛਮਣ ਦਾਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪਿੰਡ ਕੰਗਰੋੜ ਵਿਖੇ 200 ਏਕੜ ਤੋਂ ਵੱਧ ਰਕਬੇ ਹੇਠ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਕਾਫੀ ਬਚਤ ਕੀਤੀ ਜਾਵੇਗੀ। ਉਨਾਂ ਵੱਲੋਂ ਝੋਨੇ ਦੀ ਸਿੱਧੀ ਬਜਾਈ ਕਰਨ ਦੀ ਤਕਨੀਕੀ ਜਾਣਕਾਰੀ ਅਤੇ ਵੱਖ-ਵੱਖ ਨਦੀਨ ਨਾਸ਼ਕਾਂ ਦੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਗਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



