ਦਿਵਿਆਂਗਜਨ ਦੀ ਭਲਾਈ ਦੇ ਖੇਤਰ ਵਿਚ ਯੋਗਦਾਨ ਪਾਉਣ ਬਦਲੇ ਸਟੇਟ ਪੁਰਸਕਾਰਾਂ ਲਈ 30 ਤੱਕ ਮੰਗੀਆਂ ਅਰਜ਼ੀਆਂ

ਰਾਜਕਿਰਨ ਕੌਰ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਰਾਜਕਿਰਨ ਕੌਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ, ਨੂੰ ‘ਸਟੇਟ ਐਵਾਰਡ ਟੂ ਫਿਜੀਕਲੀ ਹੈਂਡੀਕੈਪਡ’ ਨਾਲ ਸਨਮਾਨਿਤ ਕੀਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਿਰਧਾਰਿਤ ਪ੍ਰੋਫਾਰਮੇ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ (ਤਹਿਸੀਲ ਕੰਪਲੈਕਸ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ) ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਹਰ ਪੱਖੋਂ ਮੁਕੰਮਲ ਪ੍ਰੋਫਾਰਮੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫ਼ਤਰ ਵਿਖੇ 30 ਅਕਤੂਬਰ 2024 ਤੱਕ ਦਿੱਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਧੂਰੇ ਅਤੇ ਮਿੱਥੀ ਤਰੀਕ ਤੋਂ ਬਾਅਦ ਜਮ੍ਹਾ ਕਰਵਾਏ ਗਏ ਬਿਨੈਪੱਤਰਾਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਚਾਰ ਸ਼੍ਰੇਣੀਆਂ ਦੇ ਐਵਾਰਡ ਦਿੱਤੇ ਜਾਣੇ ਹਨ, ਜਿਨ੍ਹਾਂ ਵਿਚ ਕਰਮਚਾਰੀ ਅਤੇ ਸਵੈ ਰੋਜ਼ਗਾਰ (ਬੈਸਟ ਇੰਪਲਾਈ ਜਾਂ ਸੈਲਫ ਇੰਪਲਾਈਡ ਵਿਦ ਡਿਸਏਬਿਲਟੀ), ਵਧੀਆ ਨਿਯੁਕਤੀ ਕਰਤਾ (ਐਵਾਰਡ ਫਾਰ ਬੈਸਟ ਇੰਪਲਾਇਰ), ਵਧੀਆ ਸਵੈ ਰੋਜ਼ਗਾਰ/ਐਨ.ਜੀ.ਓ ਤੇ ਵਿਅਕਤੀਗਤ/ਸੰਸਥਾਵਾਂ, ਅਤੇ ਚੌਥੀ ਸ਼੍ਰੇਣੀ ‘ਹੈਂਡੀਕੈਪਡ ਸਪੋਰਟਸ ਪਰਸਨ’ ਦੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ
Next articleਝੋਨੇ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਲਗਾਉਣ ‘ਤੇ ਪਾਬੰਦੀ