ਐੱਸ ਡੀ ਕਾਲਜ ਫਾਰ ਵੂਮੈਨ ‘ਚ ਆਫਤ ਪ੍ਰਬੰਧਨ ਸੰਬੰਧੀ ਸੈਮੀਨਾਰ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ): ਭਾਰਤ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ( ਕਾਲਜ ) ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐਸ.ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਯੂਥ 20 ਦੇ ਅੰਤਰਗਤ ਆਫਤ ਪ੍ਰਬੰਧਨ ਸਬੰਧੀ ਸੈਮੀਨਾਰ ਕਰਵਾਇਆ ਗਿਆ । ਜਿਸ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਕੀਤੀ । ਰਾਜਨੀਤੀ ਸ਼ਾਸਤਰ ਵਿਭਾਗ ਦੇ ਇੰਚਾਰਜ਼ ਮੈਡਮ ਸੁਨੀਤਾ ਕਲੇਰ ਨੇ ਵਿਦਿਆਰਥਣਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਆਫਤ ਪ੍ਰਬੰਧਨ ਨਾਲ ਜੁੜੇ ਪਹਿਲੂਆਂ ‘ਤੇ ਚਾਣਨਾ ਪਾਇਆ । । ਇਸ ਦੌਰਾਨ ਪ੍ਰਿੰਸੀਪਲ ਡਾ. ਸ਼ੁਕਲਾ ਨੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਆਫਤ ਪ੍ਰਬੰਧਨ ਦੀਆਂ ਚੁਨੌਤੀਆਂ ਤੋਂ ਜਾਣੂ ਕਰਵਾਇਆ । ਇਸ ਦੌਰਾਨ ਵਿਦਿਆਰਥਣਾਂ ਵੱਡੀ ਗਿਣਤੀ ‘ਚ ਭਾਗ ਲਿਆ । ਇਸ ਮੌਕੇ ਮੈਡਮ ਰਜਨੀ ਬਾਲਾ, ਰਜਿੰਦਰ ਕੌਰ, ਰਾਜਬੀਰ ਕੌਰ, ਸੁਨੀਤਾ ਕਲੇਰ, ਕਸ਼ਮੀਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਓਰੀਐਨਟੇਸ਼ਨ ਸਮਾਗਮ
Next articleਪੈਰਿਸ ਤੋਂ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਦੇ ਫਾਊਂਡਰ ਇਕਬਾਲ ਸਿੰਘ ਭੱਟੀ ,