ਸੰਗਰੂਰ, (ਰਮੇਸ਼ਵਰ ਸਿੰਘ ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦਾ ਮਹੀਨਾਵਾਰ ਸਾਹਿਤਕ ਸਮਾਗਮ 26 ਮਈ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਬਾਬਾ ਹਿੰਮਤ ਸਿੰਘ ਧਰਮਸ਼ਾਲਾ ਸੰਗਰੂਰ ਵਿਖੇ ਹੋ ਰਿਹਾ ਹੈ, ਜਿਸ ਵਿੱਚ ‘ਸਾਡਾ ਉਮੀਦਵਾਰ ਕਿਹੋ ਜਿਹਾ ਹੋਵੇ’ ਵਿਸ਼ੇ ਉੱਪਰ ਵਿਚਾਰ ਚਰਚਾ ਕੀਤੀ ਜਾਵੇਗੀ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਸ ਮੌਕੇ ਲੋਕ ਸਭਾ ਚੋਣਾਂ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ, ਲੇਖਕਾਂ ਤੇ ਸਹਿਤਕਾਰਾਂ ਦਾ ਫਰਜ਼ ਬਣਦਾ ਹੈ ਕਿ ਸਰਕਾਰਾਂ ਸੋਚ ਸਮਝ ਕੇ ਚੁਣੀਆਂ ਜਾਣ ਇਸ ਤੇ ਵਿਚਾਰ ਚਰਚਾ ਠੋਸ ਰੂਪ ਵਿੱਚ ਹੋਣੀ ਚਾਹੀਦੀ ਹੈ। ਇਸ ਮਹੀਨਾ ਵਾਰ ਮੀਟਿੰਗ ਵਿੱਚ ਸਾਡਾ ਮੁੱਖ ਮੁੱਦਾ ਲੋਕ ਸਭਾ ਚੋਣਾਂ ਨੂੰ ਲੈ ਕੇ ਹੋਵੇਗਾ ਜਿਸ ਵਿੱਚ ਸਾਡੇ ਲੇਖਕ ਤੇ ਕਵੀ ਵਿਸਤਾਰ ਪੂਰਵਕ ਚਰਚਾ ਕਰਨਗੇ ਤਾਂ ਜੋ ਸਾਡੇ ਦੇਸ਼ ਦਾ ਭਵਿੱਖ ਰੌਸ਼ਨ ਹੋ ਸਕੇ। ਮਾਲਵਾ ਲਿਖਾਰੀ ਸਭਾ ਦੇ ਪ੍ਰਧਾਨ ਕਰਮ ਸਿੰਘ ਜ਼ਖਮੀ ਜੀ ਨੇ ਆਪਣੇ ਮੈਂਬਰਾਂ ਨੂੰ ਇਸ ਮੀਟਿੰਗ ਵਿੱਚ ਹਿੱਸਾ ਲੈਣ ਲਈ ਪੂਰਨ ਰੂਪ ਵਿੱਚ ਤਿਆਰ ਹੋ ਕੇ ਆਉਣ ਲਈ ਕਿਹਾ ਹੈ ਤੇ ਖ਼ਾਸ ਬੇਨਤੀ ਕੀਤੀ ਹੈ ਕਿ ਸਾਰੇ ਲੇਖਕ ਤੇ ਕਵੀ ਨਿਸ਼ਚਿਤ ਸਮੇਂ ਤੇ ਮੀਟਿੰਗ ਵਿੱਚ ਪਹੁੰਚਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly