ਸਿੱਖ ਪੰਥ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸੰਬੰਧੀ ਵਿਚਾਰ ਵਟਾਂਦਰਾ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐੱਫ਼.ਕਪੂਰਥਲਾ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਦੇ ਵਿਸ਼ੇਸ਼ ਸਮਾਗਮਾਂ ਸੰਬੰਧੀ ਭਾਈ ਜਗਦੇਵ ਸਿੰਘ ਮੁਖੀ ਧਰਮ ਪ੍ਰਚਾਰਕ ਕਮੇਟੀ, ਭਾਈ ਤਰਸੇਮ ਸਿੰਘ ਪ੍ਰਚਾਰਕ, ਭਾਈ ਮਨਜੀਤ ਸਿੰਘ ਪ੍ਰਚਾਰਕ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸੰਬੰਧੀ ਉਨ੍ਹਾਂ ਨੇ ਦੱਸਿਆ ਕਿ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਸੰਬੰਧੀ 20 ਅਪ੍ਰੈਲ 2023 ਨੂੰ ‘ਖਾਲਸਾ ਫ਼ਤਿਹ ਮਾਰਚ’ ਦੇ ਰੂਪ ਵਿੱਚ ਨਗਰ ਕੀਰਤਨ ਦਿੱਲੀ ਤੋਂ ਆਰੰਭ ਹੋ ਕੇ ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਕਪੂਰਥਲਾ, ਆਰ. ਸੀ. ਐੱਫ., ਸੁਲਤਾਨਪੁਰ ਲੋਧੀ ਵਿੱਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਇਸ ਮੌਕੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਂਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. , ਭਾਈ ਜਗਦੇਵ ਸਿੰਘ ਮੁਖੀ ਧਰਮ ਪ੍ਰਚਾਰਕ ਕਮੇਟੀ, ਭਾਈ ਤਰਸੇਮ ਸਿੰਘ ਪ੍ਰਚਾਰਕ, ਭਾਈ ਮਨਜੀਤ ਸਿੰਘ ਪ੍ਰਚਾਰਕ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਜਨਰਲ ਸਕੱਤਰ ਪਿਊਸ਼ ਮਨਚੰਦਾ ਨੇ ਕੀਤਾ ਜ਼ੋਰਦਾਰ ਸਵਾਗਤ
Next articleਭਿਖ਼ਾਰੀਆਂ ਵਲੋਂ ਮਾਨਸਿਕ ਸ਼ੋਸ਼ਣ