ਲੰਡਨ (ਸਮਾਜ ਵੀਕਲੀ): ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੂੰ ਸੋਸ਼ਲ ਮੀਡੀਆ ’ਤੇ ਭਾਰੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਜਦੋਂ ਉਨ੍ਹਾਂ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਮਾਰਨ ਵਾਲਿਆਂ ਪਿੱਛੇ ‘ਹਿੰਦੂ ਅਤਿਵਾਦ’ ਦਾ ਹੱਥ ਹੋਣ ਵੱਲ ਇਸ਼ਾਰਾ ਕੀਤਾ ਸੀ। ਚੁਫੇਰਿਓਂ ਆਲੋਚਨਾ ਹੋਣ ਮਗਰੋਂ ਉਨ੍ਹਾਂ ਇਹ ਟਵੀਟ ਡਿਲੀਟ ਕਰ ਦਿੱਤਾ। ਬਰਤਾਨੀਆ ’ਚ ਇੰਮੀਗਰੇਸ਼ਨ ਵਕੀਲ ਹਰਜਾਪ ਭੰਗਲ ਵੱਲੋਂ ਇਸ ਘਟਨਾ ਸਬੰਧੀ ਟਵਿੱਟਰ ’ਤੇ ਸਾਂਝੀ ਕੀਤੀ ਗਈ ਵੀਡੀਓ ’ਤੇ ਲੇਬਰ ਪਾਰਟੀ ਦੀ ਸੰਸਦ ਮੈਂਬਰ ਨੇ ਇਸ ਗੱਲ ’ਤੇ ਸਹਿਮਤੀ ਜਤਾਈ ਕਿ ਇਹ ਘਟਨਾ ਸਪੱਸ਼ਟ ਤੌਰ ’ਤੇ ਅਤਿਵਾਦ ਨਾਲ ਸਬੰਧਤ ਹੈ।
ਉਨ੍ਹਾਂ ਵੱਲੋਂ ਬਾਅਦ ਵਿੱਚ ਜੋ ਟਵੀਟ ਡਿਲੀਟ ਕਰ ਦਿੱਤਾ ਗਿਆ ਸੀ ਉਸ ’ਚ ਉਨ੍ਹਾਂ ਲਿਖਿਆ ਸੀ, ‘ਹਿੰਦੂ ਅਤਿਵਾਦੀਆਂ ਨੂੰ ਹਰਿਮੰਦਰ ਸਾਹਿਬ ’ਚ ਸਿੱਖਾਂ ਖ਼ਿਲਾਫ਼ ਹਿੰਸਕ ਕਾਰਵਾਈ ਕਰਨ ਤੋਂ ਰੋਕ ਦਿੱਤਾ ਗਿਆ।’ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਨੇ ਵੀ ਇਸ ਟਵੀਟ ਦੀ ਨਿੰਦਾ ਕੀਤੀ। ਹਾਈ ਕਮਿਸ਼ਨ ਦੇ ਬੁਲਾਰੇ ਨੇ ਬਰਤਾਨਵੀ ਸੰਸਦ ਮੈਂਬਰ ਦੇ ਟਵੀਟ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀ ਭਾਈਚਾਰੇ ’ਤੇ ਗਲਤ ਪ੍ਰਭਾਵ ਪਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly