ਬੇਅਦਬੀ ਮਾਮਲਾ: ਕਾਲੀ ਮਾਤਾ ਮੰਦਰ ਪਹੁੰਚੇ ਭਗਵੰਤ ਮਾਨ

ਪਟਿਆਲਾ(ਸਮਾਜ ਵੀਕਲੀ):  ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਅੱਜ ਇੱਥੇ ਕਾਲੀ ਮਾਤਾ ਮੰਦਰ ਵਿਚ ਮੱਥਾ ਟੇਕਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਪਹਿਲਾਂ ਹੋਈਆਂ ਬੇਅਦਬੀਆਂ ਦੇ ਸਾਜਿਸ਼ਘਾੜੇ ਫੜੇ ਹੁੰਦੇ ਤਾਂ ਮੁੜ ਅਜਿਹੀਆਂ ਘਟਨਾਵਾਂ ਨਾ ਵਾਪਰਦੀਆਂ। ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ, ਇਸੇ ਕਰਕੇ ਨਿੱਤ ਦਿਨ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਚ ਹੋਈ ਬੇਅਦਬੀ ਦੀ ਘਟਨਾ ਦੇ ਸਾਜਿਸ਼ਘਾੜੇ ਨਾ ਤਾਂ ਪੰਜਾਬ ਸਰਕਾਰ ਨੇ ਨਸ਼ਰ ਕੀਤੇ ਹਨ ਅਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤੇ ਹਨ।

ਪੰਜਾਬ ਵਿਚ ਕਾਂਗਰਸ ਨੇ ਲੋਕਾਂ ਦੀ ਜਗ੍ਹਾ ਨਿੱਜੀ ਫ਼ਾਇਦੇ ਲਈ ਕੰਮ ਕੀਤੇ ਹਨ। ‘ਆਪ’ ਆਗੂ ਨੇ ਕਿਹਾ ਕਿ ਉਹ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦਾ ਵੱਡਾ ਮੰਦਰ ਹੈ। ਇਸ ਦੀ ਕਾਫੀ ਮਾਨਤਾ ਹੈ। ਸ਼ਰਾਰਤੀ ਅਨਸਰ ਇੱਥੇ ਗ਼ਲਤ ਹਰਕਤਾਂ ਕਰ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਆਉਣ ’ਤੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਪਹਿਲ ਦੇ ਆਧਾਰ ’ਤੇ ਨੱਥ ਪਾਈ ਜਾਵੇਗੀ। ਇਸ ਮੌਕੇ ਭਗਵੰਤ ਮਾਨ ਨੇ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਦੇ ਜਨਰਲ ਸਕੱਤਰ ਆਸ਼ੂਤੋਸ਼ ਗੌਤਮ ਨਾਲ ਗੱਲਬਾਤ ਕੀਤੀ ਤੇ ਬੇਅਦਬੀ ਮਾਮਲੇ ਵਿਚ ਪੂਰੀ ਜਾਣਕਾਰੀ ਹਾਸਲ ਕੀਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleMoU signed for ‘financial sustainability’ of Army Goodwill Schools in Kashmir
Next articleਮਜੀਠੀਆ ਖ਼ਿਲਾਫ਼ ਕੋਈ ਸਬੂਤ ਮਿਲਿਆ ਤਾਂ ਸਿਆਸਤ ਛੱਡ ਦਿਆਂਗਾ: ਸੁਖਬੀਰ