ਚੰਡੀਗੜ੍ਹ, (ਸਮਾਜ ਵੀਕਲੀ) : ਪੰਜਾਬ ਪੁਲੀਸ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਸਿਟ) 2015 ਦੇ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛ ਪੜਤਾਲ ਕਰਨ ਲਈ ਸੋਮਵਾਰ ਸਵੇਰੇ ਇੱਥੋਂ ਹਰਿਆਣਾ ਦੇ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਲਈ ਰਵਾਨਾ ਹੋਈ। ਰਾਮ ਰਹੀਮ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਮਗਰੋਂ ਉਕਤ ਜੇਲ੍ਹ ਵਿੱਚ ਹੈ। ਰਾਮ ਰਹੀਮ ਨੂੰ ਗ੍ਰੰਥ ਗੁਰੂ ਗ੍ਰੰਥ ਸਾਹਿਬ ਦੀ ‘ਬੀੜ’ ਚੋਰੀ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇੰਸਪੈਕਟਰ ਜਨਰਲ ਐੱਸਪੀਐੱਸ ਪਰਮਾਰ ਦੀ ਅਗਵਾਈ ਹੇਠ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਸਵੇਰੇ ਰਾਜਪੁਰਾ ਤੋਂ ਸੁਨਾਰੀਆ ਜੇਲ੍ਹ ਲਈ ਰਵਾਨਾ ਹੋਈ। ਪਰਮਾਰ ਨੇ ਕਿਹਾ, ‘ਇਹ ਜਾਂਚ ਦੀ ਪ੍ਰਕਿਰਿਆ ਹੈ, ਜਿਸ ਨੂੰ ਅਸੀਂ ਅੱਗੇ ਲੈ ਜਾ ਰਹੇ ਹਾਂ।’ ਟੀਮ ਦੇ ਮੈਬਰਾਂ ਵਿੱਚ ਐੱਸਐੱਸਪੀ ਐੱਮ.ਐੱਸ. ਭੁੱਲਰ, ਡੀਐੱਸਪੀ ਲਖਵੀਰ ਸਿੰਘ ਅਤੇ ਇੰਸਪੈਕਟਰ ਦਲਬੀਰ ਸਿੰਘ ਸ਼ਾਮਲ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly