ਬੇਅਦਬੀ ਮਾਮਲਾ: ਸ਼੍ਰੋਮਣੀ ਕਮੇਟੀ ਨੇ ਦੋਸ਼ੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ

ਅੰਮ੍ਰਿਤਸਰ (ਸਮਾਜ ਵੀਕਲੀ) : ਸ੍ਰੀ ਹਰਿਮੰਦਰ ਸਾਹਿਬ ਵਿਚ 18 ਦਸੰਬਰ ਨੂੰ ਹੋਈ ਬੇਅਦਬੀ ਦੀ ਕੋਸ਼ਿਸ਼ ਦੇ ਦੋਸ਼ੀ ਦੀ ਪਛਾਣ ਹੁਣ ਤੱਕ ਨਹੀਂ ਹੋ ਸਕੀ ਹੈ। ਹੁਣ ਸ਼੍ਰੋਮਣੀ ਕਮੇਟੀ ਨੇ ਇਸ ਅਣਪਛਾਤੇ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਹਰਿਮੰਦਰ ਸਾਹਿਬ ਵਿਚ ਜੰਗਲਾ ਟੱਪ ਕੇ ਬੇਅਦਬੀ ਦਾ ਯਤਨ ਕਰਨ ਵਾਲੇ ਨੂੰ ਮੌਕੇ ’ਤੇ ਹਾਜ਼ਰ ਸ੍ਰੋਮਣੀ ਕਮੇਟੀ ਦੇ ਕਰਮਚਾਰੀਆਂ ਤੇ ਲੋਕਾਂ ਨੇ ਕਾਬੂ ਕਰ ਲਿਆ ਸੀ, ਜਿਸ ਦੀ ਬਾਅਦ ਵਿਚ ਪੁੱਛਗਿੱਛ ਦੌਰਾਨ ਕੀਤੀ ਗਈ ਕੁੱਟਮਾਰ ਵਿਚ ਮੌਤ ਹੋ ਗਈ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਦੋਸ਼ੀ ਅਤੇ ਉਸ ਦੇ ਪਰਿਵਾਰ ਸਬੰਧੀ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਦੇਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦਿੱਤੇ ਜਾਣਗੇ। ਮਾਮਲੇ ਦੀ ਜਾਂਚ ਲਈ ਬਣਾਈ ਗਈ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਪੁਲੀਸ ਦੀ ਜਾਂਚ ਜਾਰੀ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਵਿਤਾ
Next article42वीं आल इंडिया रेलवे महिला हाकी चैंपीनशिप में उत्तरी रेलवे, मध्य रेलवे और उत्तर मध्य रेलवे की टीमें विजेता