ਮਹਿਤਪੁਰ, (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)– ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਦੇ ਵਿਸ਼ੇਸ਼ ਜਤਨਾਂ ਸਦਕਾ ਮਹਿਤਪੁਰ ਬਲਾਕ ਦੇ ਪਿੰਡਾਂ ਵਿਚ ਜਿੰਮ ਦਾ ਸਮਾਨ ਮਿਲਣ ਤੇ ਖੁਸ਼ੀ ਦੀ ਲਹਿਰ ਦੌੜ ਗਈ। ਪਿੰਡ ਆਦਰਮਾਨ ਦੇ ਮੌਜੂਦਾ ਸਰਪੰਚ ਬਖਸ਼ੀਸ਼ ਸਿੰਘ ਸਮੂਹ ਪੰਚਾਇਤ ਅਤੇ ਬੀਕੇਯੂ ਪੰਜਾਬ ਦੇ ਸੂਬਾ ਕੌਰ ਕਮੇਟੀ ਮੈਂਬਰ ਅਤੇ ਪੰਚਾਇਤ ਮੈਂਬਰ ਨਰਿੰਦਰ ਸਿੰਘ ਬਾਜਵਾ ਵੱਲੋਂ ਸਮੁੱਚੀ ਪੰਜਾਬ ਸਰਕਾਰ ਅਤੇ ਆਪ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਜਿਥੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਉਥੇ ਨਰੋਆ ਸਮਾਜ ਸਿਰਜਣ ਲਈ ਪਿੰਡਾਂ ਵਿਚ ਜਿੰਮ ਖੋਲ੍ਹੇ ਜਾ ਰਹੇ ਹਨ ਜੋ ਕਿ ਖੁਲਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੋਜਵਾਨ ਅਤੇ ਕਸਰਤ ਕਰਨ ਦੇ ਸ਼ੋਕੀਨ ਲੋਕ ਇਸ ਦਾ ਭਰਪੂਰ ਫਾਇਦਾ ਉਠਾ ਸਕਣਗੇ। ਉਨ੍ਹਾਂ ਕਿਹਾ ਕਿ ਸਾਡੇ ਇਲਾਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਖੁਦ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਹੇ ਹਨ ਅਤੇ ਉਹ ਨੋਜਵਾਨੀ ਲਈ ਹਮੇਸ਼ਾ ਚੰਗੇ ਕੰਮਾਂ ਲਈ ਤਤਪਰ ਰਹਿੰਦੇ ਹਨ ਅਸੀਂ ਪਿੰਡ ਆਦਰਮਾਨ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਲਈ ਪੰਡੋਰੀ ਸਹਿਬ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਾਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj