ਬੇਅਦਬੀ ਕਾਂਡ: ਡੇਰੇ ਦੇ ਪ੍ਰਬੰਧਕੀ ਕੰਪਲੈਕਸ ’ਚ ਘੜੀ ਗਈ ਸੀ ਸਾਜ਼ਿਸ਼

Dera Sacha Sauda chief Gurmeet Ram Rahim Singh.

ਫਰੀਦਕੋਟ (ਸਮਾਜ ਵੀਕਲੀ):  ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਏ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਹੋਈ ਪੁੱਛ-ਪੜਤਾਲ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੇਅਦਬੀ ਦੀ ਸਾਜ਼ਿਸ਼ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਰਚੀ ਗਈ ਸੀ ਅਤੇ ਇਹ ਸਾਜ਼ਿਸ਼ ਰਚਣ ਸਮੇਂ ਡੇਰਾ ਮੁਖੀ ਵੀ ਉੱਥੇ ਮੌਜੂਦ ਸੀ। ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਧਿਕਾਰੀਆਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਵਿੱਚ ਪੁੱਛ-ਪੜਤਾਲ ਕੀਤੀ ਗਈ ਸੀ ਪਰੰਤੂ ਉਸ ਨੇ ਸਵਾਲਾਂ ਦੇ ਸਹੀ ਜਵਾਬ ਨਹੀਂ ਦਿੱਤੇ ਅਤੇ ਅਸਲੀਅਤ ਛਿਪਾਉਣ ਦੀ ਕੋਸ਼ਿਸ਼ ਕੀਤੀ ਹੈ।

ਇਸ ਲਈ ਬੇਅਦਬੀ ਕਾਂਡ ਵਿੱਚ ਡੇਰਾ ਮੁਖੀ ਦੀ ਗ੍ਰਿਫ਼ਤਾਰੀ ਲਾਜ਼ਮੀ ਹੈ। ਜਾਂਚ ਟੀਮ ਨੇ ਡੇਰਾ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਮੰਗ ਕਰਦਿਆਂ ਉਸ ਦੇ ਪ੍ਰੋਡਕਸ਼ਨ ਵਾਰੰਟਾਂ ਵਾਲੇ ਹੁਕਮ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਜਾਂਚ ਟੀਮ ਦੀ ਰਿਪੋਰਟ ਆਉਣ ਮਗਰੋਂ ਇਸ ਮਾਮਲੇ ਦੀ ਸੁਣਵਾਈ 17 ਦਸੰਬਰ ਲਈ ਨਿਸ਼ਚਿਤ ਕੀਤੀ ਹੈ। ਉਸ ਦਿਨ ਇਸ ਮਾਮਲੇ ਵਿੱਚ ਦੁਬਾਰਾ ਸੁਣਵਾਈ ਹੋਵੇਗੀ। ਇਸੇ ਦੌਰਾਨ ਪਤਾ ਲੱਗਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੂੰ ਡੇਰਾ ਮੁਖੀ ਦੀ ਪੁੱਛ-ਪੜਤਾਲ ਤੋਂ ਬਾਅਦ ਅਹਿਮ ਸੁਰਾਗ ਮਿਲੇ ਹਨ ਅਤੇ ਉਨ੍ਹਾਂ ਬੇਅਦਬੀ ਕਾਂਡ ਦੀ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕੁਝ ਅਹਿਮ ਵਿਅਕਤੀਆਂ ਤੋਂ ਵੀ ਬੇਅਦਬੀ ਕਾਂਡ ਬਾਰੇ ਪੁੱਛ-ਪੜਤਾਲ ਸੰਭਵ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖਹਿਰਾ ਨੂੰ 7 ਦਿਨ ਦੇ ਰਿਮਾਂਡ ’ਤੇ ਭੇਜਿਆ
Next articleਮਹਾਰਾਸ਼ਟਰ ’ਚ ਮੁਕਾਬਲੇ ਦੌਰਾਨ 4 ਨਕਸਲੀ ਹਲਾਕ, ਮੁਕਾਬਲਾ ਜਾਰੀ