ਚੰਡੀਗੜ੍ਹ- ਪੰਜਾਬ ‘ਚ ਪੰਚਾਇਤਾਂ ਦਾ ਕਾਰਜਕਾਲ ਖਤਮ ਹੋ ਗਿਆ ਹੈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਨੂੰ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਕਮੇਟੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ, ਜਾਣਕਾਰੀ ਅਨੁਸਾਰ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪਰਿਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ, ਜਦੋਂ ਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly