ਕਪੂਰਥਲਾ, (ਸਮਾਜ ਵੀਕਲੀ) ( ਕੌੜਾ )– ਜ਼ਿਲ੍ਹਾ ਕਪੂਰਥਲਾ ਦੇ ਵੱਖ ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ “ਸਿੱਖਿਆ ਦਾ ਮਹਾਂ ਜਸ਼ਨ ” ਮੈਗਾ ਸਕੂਲ ਮੈਨੇਜਮੈਂਟ ਕਮੇਟੀਆਂ ਦੀਆਂ ਮੀਟਿੰਗਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀ ਮਤੀ ਮਮਤਾ ਬਜਾਜ ਤੇ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਦੀ ਅਗਵਾਈ ਤੇ ਜਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਦੀ ਦੇਖ ਰੇਖ ਹੇਠ ਆਯੋਜਿਤ ਹੋਣਗੀਆਂ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀਮਤੀ ਮਮਤਾ ਬਜਾਜ ਤੇ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਐੱਸ ਐੱਮ ਸੀ ਮੈਂਬਰਾਂ, ਪੰਚਾਇਤਾਂ ਦੇ ਨੁਮਾਇੰਦਿਆਂ ਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਣਗੇ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਏਜੰਡਾ ਸਿੱਖਿਆ ਦੇ ਖੇਤਰ ਵਿਚ, ਗੁਣਵੱਤਾ ਸਿੱਖਿਆ ਵਿੱਚ ਪੰਜਾਬ ਬਾਕੀ ਸੂਬਿਆਂ ਦੇ ਮੁਕਾਬਲੇ ਵਿੱਚ ਪਹਿਲੇ ਨੰਬਰ ਤੇ ਆਉਣ ਦੀ ਖੁਸੀ ਵਿੱਚ ਇਸ ਮੈਗਾ ਪੀ ਟੀ ਐੱਮ ਜਸ਼ਨ ਦੇ ਤੌਰ ਤੇ ਮਨਾਉਣਾ ਹੈ, ਇਸ ਦੇ ਨਾਲ ਹੀ ਵਿਦਿਅਕ ਸੈਸਨ 2025-26 ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲਿਆਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਇਸ ਦੌਰਾਨ ਸਕੂਲ ਮੁੱਖੀਆਂ ਵੱਲੋਂ ਹਾਜ਼ਰ ਪਤਵੰਤਿਆਂ, ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਿਅਕ ਅਤੇ ਸਹਿ ਵਿਦਿਅਕ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਅਤੇ ਪਤਵੰਤਿਆਂ ਦਾ ਸਹਿਯੋਗ ਮੰਗਿਆ ਜਾਵੇਗਾ।ਸਕੂਲ ਮੁਖੀਆਂ ਨੇ ਹਾਜ਼ਰੀਨ ਨੂੰ ਸਕੂਲ ਵਿੱਚ ਸੰਪਨ ਹੋਏ ਅਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣੂ ਕਰਵਾਉਣ ਅਤੇ ਸਕੂਲਾਂ ਵਿੱਚ ਸਾਫ ਸਫਾਈ ਬਾਰੇ ਹਾਜ਼ਰੀਨ ਨੂੰ ਸਕੂਲਾਂ ਦਾ ਗੇੜਾ ਵੀ ਮਰਵਾਇਆ ਜਾਵੇ । ਅਧਿਕਾਰੀਆਂ ਨੇ ਦੱਸਿਆ ਕਿ ਇਸ “ਸਿੱਖਿਆ ਦਾ ਮਹਾਂ ਜਸ਼ਨ ” ਮੈਗਾ ਪੀ ਟੀ ਐੱਮ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਉਹਨਾਂ ਦੇ ਛੁੱਟੀਆਂ ਦੇ ਕੰਮ ਤੋਂ ਵੀ ਜਾਣੂ ਕਰਵਾਇਆ ਜਾਵੇਗਾ। ਉਹਨਾਂ ਨੇ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਪਿੰਡ ਪੰਚਾਇਤ ਤੇ ਹੋਰ ਪਤਵੰਤੇ ਸੱਜਣਾਂ ਇਸ ਮੈਗਾ ਪੀ ਟੀ ਐੱਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



