*ਜ਼ਿਲ੍ਹਾ ਵਾਸੀਆਂ ਨੂੰ ਮੁਹਿੰਮ ਦੀ ਸਫਲਤਾ ਲਈ ਸਰਗਰਮੀ ਨਾਲ ਸ਼ਿਰਕਤ ਕਰਨ ਦਾ ਸੱਦਾ*
*ਸਟਾਫ ਵੱਲੋਂ ਆਨਲਾਈਨ https://se.census.gov.in ’ਤੇ ਭਰੀ ਗਈ ਜਾਣਕਾਰੀ*
ਸ਼ਹੀਦ ਭਗਤ ਸਿੰਘ ਨਗਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਰਦਮਸ਼ੁਮਾਰੀ-2027 ਤਹਿਤ ਆਨਲਾਈਨ ਪੋਰਟਲ https://se.census.gov.in ਉੱਤੇ ਸਵੈ-ਗਣਨਾ ਸਬੰਧੀ ਜਾਣਕਾਰੀ ਭਰੀ ਗਈ।ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਮਰਦਮਸ਼ੁਮਾਰੀ-2027 ਲਈ ਪਹਿਲੀ ਵਾਰ ਸਵੈ-ਗਣਨਾ ਦੀ ਸਹੂਲਤ ਦਿੱਤੀ ਗਈ ਹੈ। ਇਸ ਨਾਲ ਨਾਗਰਿਕ ਘਰ ਬੈਠੇ ਹੀ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਪਰਿਵਾਰ ਦੀ ਜਾਣਕਾਰੀ ਆਨਲਾਈਨ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂਆਤ ਕਰਕੇ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਰਦਮਸ਼ੁਮਾਰੀ ਦੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਮਰਦਮਸ਼ੁਮਾਰੀ ਦੇ ਅੰਕੜਿਆਂ ਦੇ ਆਧਾਰ ‘ਤੇ ਹੀ ਸਰਕਾਰ ਵੱਲੋਂ ਵਿਕਾਸ ਨੀਤੀਆਂ, ਭਲਾਈ ਸਕੀਮਾਂ ਅਤੇ ਫੰਡਾਂ ਦੀ ਵੰਡ ਕੀਤੀ ਜਾਂਦੀ ਹੈ। ਇਸ ਲਈ ਹਰ ਨਾਗਰਿਕ ਵੱਲੋਂ ਸਹੀ ਤੇ ਪੂਰੀ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਨਿੱਜੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਇਸ ਦੀ ਵਰਤੋਂ ਸਿਰਫ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ l
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



