
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੇਸ਼ ਦੇ 77ਵੇਂ ਗਣਤੰਤਰ ਦਿਹਾੜੇ ਮੌਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਇਕੱਤਰ ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਜਮਹੂਰੀਅਤ ਨੂੰ ਸਹੀ ਅਰਥਾਂ ’ਚ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਕੇ ਲਾਗੂ ਕੀਤਾ ਜਾ ਸਕਦਾ ਹੈ, ਜਿਸ ਲਈ ਸਾਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਕੰਮਾਂ ਪ੍ਰਤੀ ਸੰਜੀਦਾ ਪਹੁੰਚ ਰੱਖਣੀ ਚਾਹੀਦੀ ਹੈ। ਇਸ ਮੌਕੇ ਏ ਐਸ ਆਈ ਕਮਲਰਾਜ ਦੀ ਅਗਵਾਈ ’ਚ ਆਈ ਪੁਲਿਸ ਟੁਕੜੀ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਦਕਿ ਸੇਂਟ ਜੋਜ਼ਫ਼ ਕਾਨਵੈਂਟ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਦਾ ਗਾਇਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸਮੂਹ ਕਰਮਚਾਰੀ ਮੌਜੂਦ ਸਨ। ਸਕੂਲੀ ਬੱਚਿਆਂ ਨੂੰ ਲੱਡੂ ਵੰਡ ਕੇ 77ਵੇਂ ਗਣਤੰਤਰ ਦਿਵਸ ਦੀਆਂ ਖੁਸ਼ੀਆਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਗਈਆਂ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


