ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਅੰਡਰ ਟ੍ਰਾਇਲ ਰੀਵਿਊ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਵੱਲੋਂ ਅੱਜ ਅੰਡਰ ਟ੍ਰਾਇਲਾ ਰੀਵਿਊ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ.ਅਮਨਦੀਪ, ਸੀ.ਜੇ.ਐਮ ਮੈਡਮ ਪਰਵਿੰਦਰ ਕੌਰ, ਏ.ਡੀ.ਸੀ (ਜਨਰਲ) ਰਾਜੀਵ ਵਰਮਾ, ਐਸ.ਪੀ (ਡੀ) ਮੁਕੇਸ਼ ਕੁਮਾਰ, ਡੀ.ਐਸ.ਪੀ ਲਖਵੀਰ ਸਿੰਘ ਅਤੇ ਚੀਫ ਲੀਗਲ ਏਡ ਡਿਫੈਂਸ ਕੌਸਲ ਗੁਰਪਾਲ ਸਿੰਘ ਹਾਜ਼ਰ ਸਨ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਹਵਾਲਤੀਆ ਨੂੰ ਪਹਿਲ ਦੇ ਆਧਾਰ ‘ਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਚੀਫ ਲੀਗਲ ਏਡ ਡਿਫੈਂਸ ਕੌਸਲ ਗੁਰਪਾਲ ਸਿੰਘ ਨੂੰ ਵੀ ਹਦਾਇਤ ਕੀਤੀ ਕਿ ਜਿਸ ਵੀ ਜੇਲ੍ਹ ਵਿਚ ਜ਼ਿਲ੍ਹੇ ਨਾਲ ਸਬੰਧਿਤ ਹਵਾਲਾਤੀ ਬੰਦ ਹਨ, ਉਥੇ ਸਮੇ-ਸਮੇ ‘ਤੇ ਦੌਰਾ ਕੀਤਾ ਜਾਵੇ ਅਤੇ ਹਵਾਲਾਤੀਆ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਕੇ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਇਸ ਤੋ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪ੍ਰੀ-ਅਰੈਸਟ ਸਟੇਜ ‘ਤੇ ਫੜੇ ਗਏ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਵੱਲੋ ਦੱਸਿਆ ਕਿ ਜ਼ਿਲ੍ਹੇ ਵਿਚ 08.03.2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਇਸ ਅਦਾਲਤ ਵਿਚ ਪੈਡਿੰਗ ਟੈਫ੍ਰਿਕ ਚਲਾਨ ਭੇਜਣ ਅਤੇ ਆਦਮਪਤਾ ਰਿਪੋਰਟ, ਕੈਂਸਲੇਸ਼ਨ ਕੇਸ ਲਗਵਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਮੌਜੂਦ ਅਧਿਕਾਰੀਆ ਨੂੰ ਕਿਹਾ ਕਿ ਇਸ ਕੌਮੀ ਲੋਕ ਅਦਾਲਤ ਬਾਰੇ ਆਮ ਪਬਲਿਕ ਨੂੰ ਵੀ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬਕਾਇਆ ਕੇਸਾਂ ਦੇ ਨਿਪਟਾਰੇ ਅਤੇ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ – ਰਾਜੇਸ਼ ਧੀਮਾਨ
Next articleਆਵਤ ਮੰਗਣੀ(ਮੰਗ ਮੰਗਣੀ)