HOME ਜ਼ਿਲ੍ਹਾ ਬਠਿੰਡਾ ਦੇ ਸਮੂਹ ਸਕੂਲਾਂ ਵਿੱਚ ‘ਸਵੱਛਤਾ ਪਖਵਾੜਾ’ ਅਤੇ ‘ਸਵੱਛਤਾ ਹੀ ਸੇਵਾ’...

ਜ਼ਿਲ੍ਹਾ ਬਠਿੰਡਾ ਦੇ ਸਮੂਹ ਸਕੂਲਾਂ ਵਿੱਚ ‘ਸਵੱਛਤਾ ਪਖਵਾੜਾ’ ਅਤੇ ‘ਸਵੱਛਤਾ ਹੀ ਸੇਵਾ’ ਮੁਹਿੰਮ ਸਫਲਤਾਪੂਰਵਕ ਸਪੰਨ -ਮਮਤਾ ਖੁਰਾਣਾ ਸੇਠੀ

*ਸਾਲ 2014 ਤੋਂ ਚੱਲ ਰਹੀ ਸਵੱਛਤਾ ਮੁਹਿੰਮ ਤਹਿਤ ਸਫਾਈ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।*

ਬਠਿੰਡਾ  (ਸਮਾਜ ਵੀਕਲੀ)  ਜ਼ਿਲ੍ਹਾ ਬਠਿੰਡਾ ਦੇ ਸਮੂਹ ਸਕੂਲਾਂ ਵਿੱਚ ਕਰਵਾਈ ਗਈ ਸਫਾਈ ਮੁਹਿੰਮ ਸਬੰਧੀ ਸ਼੍ਰੀਮਤੀ ਮਮਤਾ ਖੁਰਾਣਾ ਸੇਠੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਠਿੰਡਾ ਅਤੇ ਸ. ਚਮਕੌਰ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਠਿੰਡਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ‘ਸਵੱਛਤਾ ਪਖਵਾੜਾ’ ਅਤੇ ‘ਸਵੱਛਤਾ ਹੀ ਸੇਵਾ’ ਮੁਹਿੰਮ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਵੱਛਤਾ ਪਖਵਾੜਾ ਮਿਤੀ – 16.09.2025 ਤੋਂ 30.09.2025 ਅਤੇ ਸਵੱਛਤਾ ਹੀ ਸੇਵਾ ਮਿਤੀ – 17.09.202 ਤੋਂ 02.10.2025 ਅਧੀਨ ਸਫਾਈ ਅਤੇ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸਦਾ ਮੁੱਖ ਉਦੇਸ਼ ਸਿਰਫ਼ ਕੁਝ ਦਿਨਾਂ ਲਈ ਸਫਾਈ ਕਰਨਾ ਨਹੀਂ, ਸਗੋਂ ਸਕੂਲਾਂ ਵਿੱਚ ਸਫਾਈ ਅਤੇ ਸਵੱਛਤਾ ਦੇ ਮਾਹੌਲ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣਾ ਅਤੇ ਬੱਚਿਆਂ ਨੂੰ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸ. ਗੁਰਮੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਮੂਹ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਥਾਨਕ ਸਮੁਦਾਇ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਵੱਛਤਾ ਪ੍ਰਤੀ ਚੇਤਨਾ ਪੈਦਾ ਕਰਨ ਲਈ ਅਤਿ ਜ਼ਰੂਰੀ ਹਨ। ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਸਫ਼ਾਈ ਅਪਨਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਸਹੁੰ ਚੁਕਾਈ ਗਈ।ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਸਹੀ ਤਰੀਕੇ ਨਾਲ ਹੱਥ ਧੋਣ ਦੇ ਮਹੱਤਵ ਅਤੇ ਪ੍ਰਕਿਰਿਆ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਦੱਸਿਆ ਗਿਆ। ਨਿੱਜੀ ਸਵੱਛਤਾ, ਸਕੂਲ ਅਤੇ ਕਲਾਸਰੂਮ ਦੀ ਸਫ਼ਾਈ, ਰੁੱਖ ਲਗਾਉਣਾ, ਨੁੱਕੜ ਨਾਟਕ, ਰੈਲੀ, ਸਵੱਛਤਾ ‘ਤੇ ਭਾਸ਼ਣ, ਪੇਂਟਿੰਗ, ਪੋਸਟਰ ਮੇਕਿੰਗ ਮੁਕਾਬਲੇ ਆਦਿ ਵੀ ਕਰਵਾਏ ਗਏ। ਉਹਨਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਸਿਰਫ਼ ਸਫ਼ਾਈ ਕਰਵਾਉਣਾ ਨਹੀਂ, ਬਲਕਿ ਬੱਚਿਆਂ ਨੂੰ ਇਹ ਸਿੱਖਿਆ ਦੇਣਾ ਹੈ ਕਿ ਸਵੱਛਤਾ ਇੱਕ ਆਦਤ ਹੈ, ਜਿਸ ਨੂੰ ਲੰਬੇ ਸਮੇਂ ਤੱਕ ਬਣਾਈ ਰੱਖਣ ਦੀ ਲੋੜ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ੍ਰੀ ਫਤਹਿਗੜ ਸਾਹਿਬ ਵਿੱਚ ਭਾਜਪਾ ਵੱਲੋਂ ਗਾਂਧੀ ਤੇ ਸ਼ਾਸਤਰੀ ਜਨਮ ਦਿਵਸ ਮਨਾਇਆ
Next articleਸ਼ਿਵਚਰਨ ਅਰਾਈਆਂਵਾਲਾ