ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਜਿਲਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਬੀਐਲਐਮ ਗਰਲਸ ਕਾਲਜ ਨਵਾਂ ਸ਼ਹਿਰ ਵਿਖੇ ਨਵਾਂਸ਼ਹਿਰ ਬਲਾਕ ਅਧੀਨ ਆਉਣ ਵਾਲੀਆਂ ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ ਅਤੇ ਬੱਚਿਆਂ ਨੂੰ ਬਾਲ ਅਧਿਕਾਰਾਂ, ਜੇ ਜੇ ਐਕਟ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਦੌਰਾਨ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਜੂਵੇਨਾਇਲ ਜਸਟਿਸ ਐਕਟ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮਿਸ਼ਨ ਵਾਅਤਲਿਆ ਸਕੀਮ ਅਧੀਨ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਦਿੱਤੇ ਗਏ ਪ੍ਰੋਵੀਜ਼ਨਸ ਬਾਰੇ ਜਾਣੂ ਕਰਵਾਇਆ ਗਿਆ ਉਹਨਾਂ ਵੱਲੋਂ ਛੋਟੀ ਉਮਰ ਵਿੱਚ ਬੱਚਿਆਂ ਤੋਂ ਮਜਦੂਰੀ ਨਾ ਕਰਵਾਉਣ ਅਤੇ ਬਾਲ ਭਿਖਿਆ ਨਾ ਕਰਵਾਉਣ ਸਬੰਧੀ ਅਪੀਲ ਕੀਤੀ ਗਈ ਇਸ ਮੌਕੇ ਮੌਜੂਦ ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ ਆਈ ਸੀ ਵੱਲੋਂ ਪੋਕਸੋ ਐਕਟ ਸਬੰਧੀ ਡਿਟੇਲ ਵਿੱਚ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨਾਲ ਮੌਜੂਦਾ ਸਮਾਂ ਵਿੱਚ ਹੋ ਰਹੇ ਯੋਨਸ਼ੋਸ਼ਣ/ਸ਼ਰੀਰਿਕ ਸ਼ੋਸ਼ਣ/ਭਾਵਨਾਤਮਕ ਸ਼ੋਸ਼ਣ ਤੋਂ ਆਪਣੇ ਬੱਚਿਆਂ ਨੂੰ ਸੂਰੱਖਿਤ ਰੱਖਣ ਲਈ ਅਪੀਲ ਕੀਤੀ ਗਈ। ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸੋਨੀਆ ਅੰਗਰਿਸ਼ ਚੇਅਰਪਰਸਨ ਬਾਲ ਭਲਾਈ ਕਮੇਟੀ ਵੱਲੋਂ ਬੱਚਿਆਂ ਦੇ ਅਧਿਕਾਰਾਂ ਸਬੰਧੀ ਖੁੱਲ ਕੇ ਗੱਲਬਾਤ ਕੀਤੀ ਗਈ ਅਤੇ ਪ੍ਰੋਗਰਾਮ ਦੌਰਾਨ ਮੌਜੂਦ ਆਂਗਨਵਾੜੀ ਵਰਕਰਾਂ ਦੇ ਨਾਲ ਨਾਲ ਸੁਪਰਵਾਈਜ਼ਰਾਂ ਨੂੰ ਕਿਹਾ ਗਿਆ ਕਿ ਜੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰਹਾਂ ਦੀ ਕੋਈ ਦਿੱਕਤ ਪੇਸ਼ ਆਉਣ ਤੇ ਇਸ ਸੰਬੰਧੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਵੇ। ਪ੍ਰੋਗਰਾਮ ਦੌਰਾਨ ਸਿਹਤ ਵਿਭਾਗ ਵੱਲੋਂ ਆਏ ਹੋਏ ਰਿਸੋਰਸ ਪਰਸਨ ਮਿਸ ਰੇਣੁਕਾ, ਸਾਈਕੈਟਰਿਕ ਕੌਂਸਲਰ ਵੱਲੋਂ ਬੀਐਲਐਮ ਗਰਲਸ ਕਾਲਜ ਦੇ ਬੱਚਿਆਂ,ਆਂਗਨਵਾੜੀ ਵਰਕਰਾਂ ਅਤੇ ਸੁਪਰਵਾਈਜ਼ਰ ਨੂੰ ਮੈਂਟਲ ਹੈਲਥ ਵਿਸ਼ਾ ਤੇ ਡਿਟੇਲ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਦੱਸਿਆ ਗਿਆ ਕਿ ਕਿਵੇਂ ਅਸੀਂ ਆਪਣੀ ਰੋਜ ਮਰਾ ਦੀ ਜ਼ਿੰਦਗੀ ਵਿੱਚ ਆਪਣੇ ਆਪ ਨੂੰ ਡਿਪਰੈਸ਼ਨ ਜਾਂ ਸਟਰੈਸ ਤੋਂ ਦੂਰ ਰੱਖ ਸਕਦੇ ਹਾਂ ਤਾਂ ਜੋ ਅਸੀਂ ਆਪਣੀ ਫਿਜੀਕਲ ਹੈਲਥ ਦੇ ਨਾਲ ਨਾਲ ਮੈਂਟਲ ਹੈਲਥ ਨੂੰ ਠੀਕ ਰੱਖਦੇ ਹੋਏ ਇੱਕ ਸ਼ਾਂਤੀਮਈ ਜਿੰਦਗੀ ਵਤੀਤ ਕਰ ਸਕੀਏ ਅਤੇ ਆਪਣੇ ਰਿਸ਼ਤਿਆਂ ਵਿੱਚ ਸਕੂਨ ਨਾਲ ਜ਼ਿੰਦਗੀ ਦਾ ਆਨੰਦ ਮਾਣ ਸਕੀਏ।ਮੈਡਮ ਕੰਚਨ ਅਰੋੜਾ ਵਲੋਂ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਲੜਕੇ ਅਤੇ ਲੜਕੀਆਂ ਦੇ ਸਰਬਪੱਖੀ ਵਿਕਾਸ ਲਈ ਸੁਰੱਖਿਤ ਮਾਹੌਲ ਹੋਣਾ ਜਰੂਰੀ ਹੈ ਜਿਸ ਦੀ ਸਿਰਜਣਾ ਕਰਨ ਲਈ ਸਰਕਾਰ ਵੱਲੋਂ ਬੱਚਿਆਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਪੋਕਸੋ ਐਕਟ ਲਾਗੂ ਕੀਤਾ ਗਿਆ ਹੈ, ਤਾਂ ਜੋ ਜ਼ੀਰੋ ਤੋਂ 18 ਸਾਲ ਦੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸਾਹਮਣਾ ਨਾ ਕਰਨਾ ਪਵੇ, ਉਹਨਾਂ ਵੱਲੋਂ ਦੱਸਿਆ ਗਿਆ ਕਿ ਪੋਕਸੋ ਐਕਟ ਤਹਿਤ ਜ਼ੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਲਈ ਸਖਤ ਤੋਂ ਸਖਤ ਸਜ਼ਾ ਦਾ ਪ੍ਰਾਵਧਾਨ ਹੈ। ਗੌਰਵ ਸ਼ਰਮਾ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਨੂੰ ਗੁਡ ਟਚ ਅਤੇ ਬੈਡ ਟੱਚ ਸਬੰਧੀ ਜਾਣੂ ਕਰਵਾਉਣ ਲਈ ਕਿਹਾ ਗਿਆ ਅਤੇ ਕਿਹਾ ਕਿ ਜੇਕਰ ਕੋਈ ਵੀ ਬੱਚਾ ਕਿਸੇ ਵੀ ਤਰਹਾਂ ਦੇ ਦੁਰਵਿਵਹਾਰ ਦਾ ਸਾਹਮਣਾ ਕਰਦਾ ਹੈ ਤਾਂ ਉਹ ਬੇਝਿਜਕ ਇਸ ਬਾਰੇ ਆਪਣੇ ਮਾਪਿਆਂ ਜਾਂ ਆਪਣੇ ਅਧਿਆਪਕ ਨੂੰ ਦੱਸ ਸਕਦਾ ਹੈ ਤਾਂ ਜੋ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਖਿਲਾਫ ਪੋਕਸੋ ਐਕਟ ਤਹਿਤ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਉਚਿਤ ਕਾਰਵਾਈ ਕੀਤੀ ਜਾ ਸਕੇ । ਉਹਨਾਂ ਵੱਲੋਂ ਬੱਚਿਆਂ ਨਾਲ ਸੰਬੰਧਿਤ ਕਿਸੇ ਵੀ ਕੇਸ ਸਬੰਧੀ ਜਾਣਕਾਰੀ ਦੇਣ ਲਈ ਚਾਇਲਡ ਹੈਲਪਲਾਈਨ ਨੰਬਰ 1098 ਤੇ ਜਾਣਕਾਰੀ ਦੇਣ ਲਈ ਕਿਹਾ ਗਿਆ । ਪ੍ਰੋਗਰਾਮ ਦੇ ਅੰਤ ਵੀਚ ਗੌਰਵ ਸ਼ਰਮਾ ਵਲੋ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਅਧੀਨ ਪ੍ਰੋਗਰਾਮ ਦੌਰਾਨ ਹਾਜ਼ਰ ਸਹਿਭਾਗੀਆਂ ਨੂੰ ਬਾਲ ਵਿਆਹ ਵਿਰੁੱਧ ਸੋਹ ਚੁਕਾਈ ਗਈ ।ਉਪਰੋਕਤ ਪ੍ਰੋਗਰਾਮ ਦੌਰਾਨ ਬੀਐਲਐਮ ਗਰਲਸ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਨਿਜੀ ਤੌਰ ਤੇ ਹਾਜ਼ਰ ਸਨ ਅਤੇ ਉਨਾਂ ਵੱਲੋਂ ਪ੍ਰੋਗਰਾਮ ਦੀ ਸਮਾਪਤੀ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਤੇ ਸਿਹਤ ਵਿਭਾਗ ਵੱਲੋਂ ਆਏ ਹੋਏ ਰਿਸੋਰਸ ਪਰਸਨ ਨੂੰ ਸਨਮਾਨਿਤ ਕਰਦੇ ਹੋਏ ਉਨਾਂ ਦਾ ਧੰਨਵਾਦ ਕੀਤਾ ਗਿਆ। ਅੰਤ ਵੀਚ ਸਹਿਭਾਗੀਆ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਉਪਰੋਕਤ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ, ਸੋਨੀਆ ਅੰਗਰਿਸ਼ ਚੇਅਰ ਪਰਸਨ ਬਾਲ ਭਲਾਈ ਕਮੇਟੀ, ਬੀਐਲਐਮ ਗਰਲਸ ਕਾਲਜ ਦੇ ਪ੍ਰਿੰਸੀਪਲ ਮੈਡਮ ਤਰਨਪ੍ਰੀਤ ਵਾਲੀਆ ਦੇ ਨਾਲ ਨਾਲ ਮੈਡਮ ਰੂਬੀ ਅਤੇ ਮੈਡਮ ਆਸਥਾ,ਆਂਗਨਵਾੜੀ ਸੁਪਰਵਾਈਜ਼ਰਾਂ , ਵਰਕਰਾਂ ਅਤੇ ਕਾਲਜ ਦੇ ਬੱਚੇ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



