ਇਸ ਸਨਮਾਨ ਪਿੱਛੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਦੀ ਮਿਹਨਤ – ਬਾਜਵਾ
ਕਪੂਰਥਲਾ,(ਕੌੜਾ)- ਸੁਖਮਿੰਦਰ ਸਿੰਘ ਬਾਜਵਾ ਨੂੰ ਬਤੌਰ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਜਿਲ੍ਹਾ ਕਪੂਰਥਲਾ ਵਿੱਚ ਵਧੀਆ ਸੇਵਾਵਾਂ ਨਿਭਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ 75 ਵੇਂ ਗਣਤੰਤਰਤਾ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸੁਖਮਿੰਦਰ ਸਿੰਘ ਬਾਜਵਾ ਨੂੰ ਜ਼ਿਲ੍ਹੇ ਵਿੱਚ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਸਿੱਖਣ ਪੱਧਰ ਵਿੱਚ ਗੁਣਵੱਤਾ ਨੂੰ ਲੈ ਕੇ ਚਲਾਏ ਜਾ ਰਹੇ ਪ੍ਰੋਜੈਕਟ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਿੱਚ ਅਹਿਮ ਯੋਗਦਾਨ ਪਾਉਣ ਤੇ ਜ਼ਿਲ੍ਹਾ ਕਪੂਰਥਲਾ ਨੂੰ ਪੰਜਾਬ ਵਿੱਚ ਮੋਹਰਲੀਆਂ ਸਫ਼ਾਂ ਵਿੱਚ ਲਿਆਉਣ ਬਦਲੇ ਦਿੱਤਾ ਗਿਆ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਸੁਖਮਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਸਨਮਾਨ ਪਿੱਛੇ ਮੇਰੇ ਜ਼ਿਲ੍ਹੇ ਦੀ ਪੜ੍ਹੋ ਪੰਜਾਬ ਦੀ ਟੀਮ ਤੇ ਮਿਹਨਤੀ ਅਧਿਆਪਕਾਂ ਦਾ ਅਹਿਮ ਯੋਗਦਾਨ ਹੈਂ। ਉਹਨਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly