HOME ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਚ ਹਲਕਾ ਅਮਰਗੜ ਤੋਂ ਕਾਂਗਰਸੀ ਉਮੀਦਵਾਰ...

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਚ ਹਲਕਾ ਅਮਰਗੜ ਤੋਂ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ : ਸੰਜੇ ਤਲਵਾੜ/ਸਮਿਤ ਮਾਨ

6

ਮਾਲੇਰਕੋਟਲਾ  (ਸਮਾਜ ਵੀਕਲੀ)  (ਕੁਲਵੰਤ ਸਿੰਘ ਮੁਹਾਲੀ) ਪੰਜਾਬ ਸੂਬੇ ਅੰਦਰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਹਲਕਾ ਅਮਰਗੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਹਲਕਾ ਅਮਰਗੜ੍ਹ ਦੇ ਕਾਂਗਰਸੀ ਉਮੀਦਵਾਰਾਂ ਨੂੰ ਕਾਂਗਰਸ ਪਾਰਟੀ ਦੀ ਟਿਕਟ ਵੰਡਣ ਦੇ ਸਮੇਂ ਸ੍ਰੀ ਸੰਜੇ ਤਲਵਾੜ (ਸਾਬਕਾ ਵਿਧਾਇਕ) ਕਾਂਗਰਸ ਪਾਰਟੀ ਦੇ ਅਬਜ਼ਵਰ ਹਲਕਾ ਅਮਰਗੜ੍ਹ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਤੇ ਇੰਚਾਰਜ ਕਾਂਗਰਸ ਹਲਕਾ ਅਮਰਗੜ੍ਹ ਸ ਸਮਿਤ ਸਿੰਘ ਮਾਨ ਵੱਲੋਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।ਇਨ੍ਹਾਂ ਦੋਵੇਂ ਆਗੂਆਂ ਦੇ ਵਲੋਂ ਬਲਾਕ ਸੰਮਤੀ ਅਮਰਗੜ੍ਹ ਚੋਣਾਂ ਲਈ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ ਅਮਰਗੜ੍ਹ ਮੈਡਮ ਸਰਿੰਦਰ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਮਾਲੇਰਕੋਟਲਾ ਦੀਆਂ ਚੋਣਾਂ ਲਈ ਰਿਟਰਨਿੰਗ ਅਫਸਰ ਅਤੇ ਬਲਾਕ ਸੰਮਤੀ ਅਹਿਮਦਗੜ੍ਹ ਦੇ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਵਲੋਂ ਭੇਜੇ ਆਪਣੇ ਅਧਿਕਾਰਤ ਉਮੀਦਵਾਰਾਂ ਲਈ ਭੇਜੇ ਪਾਰਟੀ ਦੇ ਪੱਤਰ ਵੀ ਸੌਂਪੇ ਗਏ।ਇਸ ਮੌਕੇ ਜ਼ਿਲ੍ਹਾ ਮਾਲੇਰਕੋਟਲਾ ਕਾਂਗਰਸ ਦੇ ਪ੍ਰਧਾਨ ਸ੍ਰੀ ਜਸਪਾਲ ਦਾਸ, ਰਪਿੰਦਰ ਸਿੰਘ ਪਿੰਦੂ ਬਲਾਕ ਪ੍ਰਧਾਨ ਅਹਿਮਦਗੜ੍ਹ, ਸ ਲਾਲ਼ ਸਿੰਘ ਤੋਲੇਵਾਲ ਬਲਾਕ ਪ੍ਰਧਾਨ ਅਮਰਗੜ੍ਹ ਸਮੇਤ ਸਾਰੇ ਕਾਂਗਰਸੀ ਉਮੀਦਵਾਰ ਅਤੇ ਹੋਰ ਵੀ ਕਾਂਗਰਸੀ ਆਗੂ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਬਾਮਸੇਫ ਅਤੇ ਡਾ.ਬੀ.ਆਰ ਅੰਬੇਡਕਰ ਵੈਲਫੇਅਰ ਟਰੱਸਟ ਜਗਰਾਉਂ ਵੱਲੋਂ ਬਾਬਾ ਸਾਹਿਬ ਦੇ ਪ੍ਰੀਨਿਰਵਾਣ ਦਿਵਸ ਮੌਕੇ ਜਗਰਾਉਂ ਵਿਖੇ ਸਨਮਾਨ ਸਮਾਰੋਹ
Next articleਜਸਵਿੰਦਰ ਕੌਰ ਨੇ ਬਲਾਕ ਸੰਮਤੀ ਥੋਪੀਆ ਜੋਨ ਤੋਂ ਬ੍ਰਿਗੇਡੀਅਰ ਰਾਜ ਕੁਮਾਰ ਤੇ ਸੇਠੀ ਉਧਨੋਵਾਲ ਦੀ ਅਗਵਾਈ ਵਿੱਚ ਕੀਤਾ ਚੋਣ ਮਹਿੰਮ ਦਾ ਆਗਾਜ