HOME ਜ਼ਿਲ੍ਹਾ ਪਰਿਸ਼ਦ, ਪੰਚਾਇਤ ਸੰਮਤੀ ਮੈਂਬਰਾਂ ਨੇ ਐਸ ਬੀ ਐਸ ਨਗਰ ’ਚ ਚੁੱਕੀ...

ਜ਼ਿਲ੍ਹਾ ਪਰਿਸ਼ਦ, ਪੰਚਾਇਤ ਸੰਮਤੀ ਮੈਂਬਰਾਂ ਨੇ ਐਸ ਬੀ ਐਸ ਨਗਰ ’ਚ ਚੁੱਕੀ ਸਹੁੰ

2
 ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ*
*- ਪੰਜਾਬ ਸਰਕਾਰ ਵੱਲੋਂ ਸੰਪੂਰਨ ਸਹਿਯੋਗ ਦਾ ਵੀ ਦਿੱਤਾ ਭਰੋਸਾ*
ਸ਼ਹੀਦ ਭਗਤ ਸਿੰਘ ਨਗਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਵੱਲੋਂ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਆਯੋਜਿਤ ਸਮਾਗਮ ਦੌਰਾਨ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਆਪਣੇ ਅਹੁੱਦੇ ਦੀ ਸਹੁੰ ਚੁਕਾਈ ਗਈ। ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਸਮੇਤ ਹੋਰ ਨਾਮਵਰ ਸਖ਼ਸ਼ੀਅਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਦੀ ਮੌਜੂਦਗੀ ਵਿੱਚ ਮੈਂਬਰਾਂ ਨੂੰ ਸਹੁੰ ਚੁਕਾਈ। ਨਵੇਂ ਚੁਣੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸੁੱਖੀ ਨੇ ਉਨ੍ਹਾਂ ਨੂੰ ਸਮਰਪਣ ਭਾਵਨਾ ਨਾਲ ਕੰਮ ਕਰਨ ਅਤੇ ਸਰਕਾਰੀ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਹਕੀਕੀ ਤੌਰ ’ਤੇ ਲਾਭ ਮਿਲ ਸਕੇ। ਮੈਂਬਰਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਸੂਬਾ ਸਰਕਾਰ ਵੱਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਯੋਗਦਾਨ ਪਾਉਣ। ਇਸ ਮੌਕੇ ਤੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਵਾਈਸ ਚੇਅਰਮੈਨ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕੁਲਜੀਤ ਸਿੰਘ ਸਰਹਾਲ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਬੀਰ ਕਰਨਾਣਾ ਅਤੇ ਲੋਕ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗੁਰੂ ਸਹਿਬਾਨਾਂ ਤੇ ਸਾਹਿਬਜ਼ਾਦਿਆਂ ਨੇ ਮਨੁੱਖਤਾ ਦੇ ਭਲੇ,ਤਰੱਕੀ ਅਤੇ ਰਾਖੀ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਤੇ ਤਸੀਹੇ ਝੱਲੇ – ਰਵੀ ਚਾਣਕੀਆ
Next articleਆਪ ਸਰਕਾਰ ਦੀ ਦਲਿਤਾਂ ਖਿਲਾਫ ਦਮਨਕਾਰੀ ਨੀਤੀ ਦੇ ਵਿਰੋਧ ’ਚ ਬਸਪਾ ਦਾ ਪ੍ਰਦਰਸ਼ਨ