(ਪੰਜਾਬ ਦੇ ਸਰਬਪੱਖੀ ਵਿਕਾਸ ਲਈ ਭਾਜਪਾ ਦੀ ਸਰਕਾਰ ਬਣਨ ਦੀ ਸ਼ੁਰੂਆਤ ਇਨ੍ਹਾਂ ਚੋਣਾਂ ਚ ਹੀ ਹੋਵੇਗੀ : ਗੇਜਾ ਰਾਮ ਬਾਲਮੀਕੀ)
ਅਮਰਗੜ੍ਹ (ਸਮਾਜ ਵੀਕਲੀ) (ਕੁਲਵੰਤ ਸਿੰਘ ਮੁਹਾਲੀ) ਪੰਜਾਬ ਵਿੱਚ 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਹਰ ਪਾਰਟੀ ਵੱਲੋਂ ਆਪੋ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਵਾਸਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਆਪਣੀ ਪਾਰਟੀ ਦੇ ਉਮੀਦਵਾਰ ਜਿਤਾਉਣ ਲਈ ਹਰ ਹੀਲਾ ਬਸੀਲਾ ਵਰਤਿਆ ਜਾ ਰਿਹਾ ਹੈ। ਇਸੇ ਤਰਾਂ ਹੀ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਵੀ ਇਸ ਵਾਰ ਇਨ੍ਹਾਂ ਚੋਣਾਂ ਚ ਪਾਰਟੀ ਦੇ ਚੋਣ ਨਿਸ਼ਾਨ ਉਪਰ ਚੋਣ ਲੜ੍ਹਾਉਣ ਲਈ ਆਪਣੇ ਉਮੀਦਵਾਰ ਵਿਧਾਨ ਸਭਾ ਹਲਕਾ ਅਮਰਗੜ੍ਹ ਚ ਵੱਖ ਵੱਖ ਸੀਟਾਂ ਉਪਰ ਖੜ੍ਹੇ ਕੀਤੇ ਹਨ। ਇਸ ਦੇ ਚਲਦਿਆਂ ਹਲਕਾ ਇੰਚਾਰਜ ਅਮਰਗੜ੍ਹ ਹੀਰਾ ਸਿੰਘ ਵੱਲੋਂ ਵੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੌਂਦਾ ਤੋਂ ਭਾਜਪਾ ਦੀ ਟਿਕਟ ਤੇ ਚੋਣ ਲੜ ਰਹੇ ਉਮੀਦਵਾਰ ਸੁਨੀਲ ਲੋਟ ਸਾਹਬ ਅਤੇ ਬਲਾਕ ਸੰਮਤੀ ਜ਼ੋਨ ਚੌਂਦਾ ਤੋਂ ਉਮੀਦਵਾਰ ਹਰਦੀਪ ਸਿੰਘ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦੇ ਵੱਡੇ ਲੀਡਰਾਂ ਨੂੰ ਚੋਣ ਪ੍ਰਚਾਰ ਕਰਨ ਲਈ ਬੁਲਾਇਆ ਗਿਆ ਜਿਨ੍ਹਾਂ ਚ ਸ੍ਰੀ ਗੇਜਾ ਰਾਮ ਬਾਲਮੀਕੀ, ਸ੍ਰੀ ਜਗਤ ਕਥੂਰੀਆ, ਸ੍ਰੀਮਤੀ ਭਾਵਨਾ ਮਹਾਜਨ, ਸ੍ਰੀ ਹੌਬੀ ਧਾਲੀਵਾਲ ਅਤੇ ਪਰਗਟ ਸਿੰਘ ਜਲਾਲਗੜ੍ਹ ਨੇ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਵੋਟਰਾਂ ਨੂੰ ਜੋਸ਼ੀਲੀਆਂ ਤਕਰੀਰਾਂ ਕੀਤੀਆਂ। ਇਨ੍ਹਾਂ ਆਗੂਆਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਨਹਿਤ ਵਿੱਚ ਕੀਤੇ ਗਏ ਕੰਮਾਂ ਵਾਰੇ ਵਿਸਥਾਰ ਪੂਰਵਕ ਜਾਣਕਾਰੀ ਵੋਟਰਾਂ ਨਾਲ ਸਾਂਝੀ ਕੀਤੀ।ਉਨ੍ਹਾਂ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਵੀ ਲੋਕਾਂ ਨੂੰ ਦੱਸੀਆਂ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸੂਬੇ ਦੇ ਸਰਬ ਪੱਖੀਵਿਕਾਸ ਲਈ ਇੱਥੇ ਭਾਜਪਾ ਦੀ ਸਰਕਾਰ ਬਣਨਾ ਲਗਪਗ ਤੈਅ ਹੋ ਚੁੱਕਿਆ ਹੈ ਅਤੇ ਇਸਦੀ ਸ਼ੁਰੂਆਤ ਇਨ੍ਹਾਂ ਚੋਣਾਂ ਦੇ ਨਤੀਜੇ ਆਉਣ ਨਾਲ ਹੀ ਹੋ ਜਾਵੇਗੀ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਲੋਕਾਂ ਨੇ ਗਰਮ ਜੋਸ਼ੀ ਨਾਲ ਭਾਜਪਾ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਹਾਮੀ ਭਰੀ। ਇਸ ਮੌਕੇ ਹਲਕਾ ਇੰਚਾਰਜ ਹੀਰਾ ਸਿੰਘ ਨੇ ਆਈਆਂ ਸਖਸ਼ੀਅਤਾਂ ਅਤੇ ਸਮੂਹ ਪਾਰਟੀ ਵਰਕਰਾਂ ਨੂੰ ਜੀ ਆਇਆ ਨੂੰ ਆਖਦਿਆਂ ਉਨ੍ਹਾਂ ਦਾ ਇਸ ਪ੍ਰੋਗਰਾਮ ਚ ਪਹੁੰਚਣ ਲਈ ਧੰਨਵਾਦ ਕਰਦਿਆਂ ਭਾਜਪਾ ਪਾਰਟੀ ਦੇ ਇਨ੍ਹਾਂ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਪੁਰਜ਼ੋਰ ਅਪੀਲ ਵੀ ਕੀਤੀ।ਹੀਰਾ ਸਿੰਘ ਅਮਰਗੜ੍ਹ ਵੱਲੋਂ ਆਈਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਜੱਗੀ ਸਿੰਘ ਅਮਰਗੜ੍ਹ ਵੀ ਗੱਡੀਆਂ ਅਤੇ ਟਰੈਕਟਰਾਂ ਦੇ ਵੱਡੇ ਕਾਫਲੇ ਸਮੇਤ ਰੈਲੀ ਵਾਲੇ ਸਥਾਨ ਤੇ ਪਹੁੰਚੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



