HOME   ਜ਼ਿਲ੍ਹਾ ਕੋਰਟ ਕੰਪਲੈਕਸ , ਸ.ਭ.ਸ ਨਗਰ ਵਿਖੇ  ਲੱਗੀ ਕੌਮੀ ਲੋਕ ਅਦਾਲਤ...

  ਜ਼ਿਲ੍ਹਾ ਕੋਰਟ ਕੰਪਲੈਕਸ , ਸ.ਭ.ਸ ਨਗਰ ਵਿਖੇ  ਲੱਗੀ ਕੌਮੀ ਲੋਕ ਅਦਾਲਤ ਵਿੱਚ 10420  ਕੇਸਾਂ ਦਾ ਮੌਕੇ ਤੇ ਨਿਪਟਾਰਾ । 

1
 10ਬੈਚਾਂ ਵੱਲੋਂ 17 ਕਰੋੜ 08 ਲੱਖ 40 ਹਜ਼ਾਰ 516 ਰੁਪਏ ਰੁਪਏ ਦੇ ਅਵਾਰਡ ਸੁਣਾਏ ਗਏ । 
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੀ ਅਗਵਾਈ ਹੇਠ ਅਤੇ ਸਿਵਲ ਜੱਜ (ਸੀਨੀਅਰ ਡਿਵੀਜਨ) ਸ਼ਹੀਦ ਭਗਤ ਸਿੰਘ ਨਗਰ ਮਿਸ ਪਰਵਿੰਦਰ ਕੌਰ, ਜੀਆਂ ਦੀ ਦੇਖ-ਰੇਖ ਹੇਠ ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਅਤੇ ਸਬ-ਡਵੀਜ਼ਨ ਕੋਰਟ, ਤਹਿਸੀਲ ਬਲਾਚੌਰ ਵਿਖੇ ਮਿਤੀ 14.03.2026 ਨੂੰ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪ੍ਰਿਆ ਸੂਦ ਜੀਆਂ ਵੱਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ ਗਿਆ  ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਲਗਾਏ ਗਏ 10 ਬੈਚਾਂ ਵੱਲੋ  ਵੱਖ ਵੱਖ ਤਰ੍ਹਾਂ ਦੇ 11281  ਕੇਸਾਂ ਵਿੱਚੋਂ 10420 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ਤੇ ਨਿਪਟਾਰਾ ਕਰਦਿਆ 17 ਕਰੋੜ 08 ਲੱਖ 40 ਹਜ਼ਾਰ 516 ਰੁਪਏ  ਦੇ ਅਵਾਰਡ ਸੁਣਾਏ ਗਏ । ਇਹ ਜਾਣਕਾਰੀ ਦੇਂਦਿਆ ਹੋਇਆ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾਂ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਪੱਧਰ ਤੇ 09 ਬੈਂਚ ਅਤੇ  ਕੋਰਟ, ਸਬ-ਡਵੀਜ਼ਨ, ਬਲਾਚੌਰ ਵਿਖੇ 01 ਬੈਂਚ ਲਗਾਏ ਗਏ । ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ  ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਸ਼੍ਰੀ ਅਸ਼ੋਕ ਕਪੂਰ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਸ਼ਹੀਦ ਭਗਤ ਸਿੰਘ ਨਗਰ ਸ. ਬਲਜਿੰਦਰ ਸਿੰਘ ਮਾਨ, ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ-1 ਮਿਸ. ਅਪਰਾਜਿਤਾ ਜੋਸ਼ੀ, ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ-II ਮਿਸ ਗਗਨਦੀਪ ਕੌਰ, ਸਿਵਲ ਜੱਜ (ਸੀਨੀਅਰ ਡਿਵੀਜਨ), ਮਿਸ ਪਰਵਿੰਦਰ ਕੌਰ, ਮਿਸ ਕੋਂਪਲ ਧੰਜਲ, ਵਧੀਕ ਸਿਵਲ ਜੱਜ  (ਸੀਨੀਅਰ ਡੀਵੀਜ਼ਨ), ਮਿਸ ਤੁਸ਼ਾਰ ਕੌਰ ਥਿੰਦ , ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਐਸ.ਡੀ.ਜੇ.ਐਮ ਬਲਾਚੌਰ ਮਿਸ. ਲਵਜਿੰਦਰ ਕੌਰ, ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਸਿਮਰਨ ਚਲਾਨਾ ਅਤੇ  ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਤਰਨਦੀਪ ਕੌਰ  ਜੀਆਂ ਦੀਆਂ ਅਦਾਲਤਾਂ  ਵੱਲੋ ਇਸ ਕੌਮੀ ਲੋਕ ਅਦਾਲਤ ਵਿੱਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ਐਡਵੋਕੇਟਜ਼, ਐਨ.ਜੀ.ਓ ਮੈਬਰ ਸ਼ਾਮਲ ਸਨ । ਇਸ ਮੌਕੇ  ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਕਸਦ  ਦੋਵਾਂ ਧਿਰਾਂ ਦਾ ਆਪਸੀ ਸਮਝੌਤੇ ਅਤੇ ਰਾਜੀਨਾਮੇ ਰਾਹੀ ਅਦਾਲਤੀ ਕੇਸਾਂ  ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ ਤੇ ਲੋਕਾਂ ਵਿੱਚ  ਆਪਸੀ ਭਾਈਚਾਰੇ ਵਿੱਚ ਪਿਆਰ ਬਣਿਆ ਰਹੇ ।  ਉਹਨ੍ਹਾਂ ਕਿਹਾ ਕਿ ਆਮ ਲੋਕਾਂ  ਨੂੰ ਇਸ ਤਰਾਂ ਦੀਆਂ ਸਮੇ-ਸਮੇ ਤੇ ਲੱਗ ਰਹੀਆ ਲੋਕ ਅਦਾਲਤਾਂ ਦਾ ਵੱਧ ਤੋ ਵੱਧ ਲਾਭ ਲੈਣਾ ਚਾਹੀਦਾ ਹੈ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleAnti-Conversion Laws and Their Impact on Dalits and Adivasis: An Ambedkarite Perspective
Next articleਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਬਲਾਚੌਰ ਦੇ ਵਾਰਡ ਨੰਬਰ 5 ਵਿੱਚ 14.56 ਲੱਖ ਦੀ ਲਾਗਤ ਵਾਲੀ ਗਲੀ ਦਾ ਉਦਘਾਟਨ