ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ ਪ੍ਰਾਪਤ ਹੁਕਮਾਂ ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 18 ਜੁਲਾਈ 2026 ਨੂੰ ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਅਤੇ ਸਬ-ਡੀਵੀਜ਼ਨ ਬਲਾਚੌਰ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾਵੇ ਗਈ । ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 18.07.2026 ਨੂੰ ਕੀਤਾ ਜਾਵੇਗਾ । ਇਸ ਤੋਂ ਇਲਾਵਾ ਉਨਾਂ ਕਿਹਾ ਕਿ ਸਪੈਸ਼ਲ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਅਤੇ ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






