ਜ਼ਿਲ੍ਹਾ ਸਿੱਖਿਆ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਸਾੜਨ ਦੀ ਰੋਕਥਾਮ ਦੀ ਜਾਗਰੂਕਤਾ ਲਈ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਲੇਖ ਲੇਖਣ ਮੁਕਾਬਲੇ ਕਰਵਾਏ ਗਏ

ਸ੍ਰੀ ਮੁਕਤਸਰ ਸਾਹਿਬ,  (ਸਮਾਜ ਵੀਕਲੀ) ( ਜਸਵਿੰਦਰ ਪਾਲ ਸ਼ਰਮਾ ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀ ਰੋਕਥਾਮ ਦੀ ਜਾਗਰੂਕਤਾ ਲਈ ਜੰਗੀ ਪੱਧਰ ਤੇ ਗਤੀਵਿਧਿਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ।  ਇਸੇ ਹੀ ਕੜ੍ਹੀ ਤਹਿਤ ਜ਼ਿਲ੍ਹਾ ਸਿੱਖਿਆ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਦਿਆਰਥੀਆਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਤਮਾਮ ਸਕੂਲਾਂ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ, ਸ਼੍ਰੀਮਤੀ ਸ਼ਾਇਰੀ ਮਲਹੋਤਰਾ, ਏ. ਸੀ(ਜੀ) ਜੀ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੌਂਗਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਰਾਜਿੰਦਰ ਕੁਮਾਰ ਸੋਨੀ, ਅਜੈ ਕੁਮਾਰ ਸ਼ਰਮਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਦੀ ਯੋਗ ਰਹਿਨੁਮਾਈ ਤਹਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਤਹਿਤ ਡੋਰ ਟੂ ਡੋਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ
Next articleਕੰਜਕ ਪੂਜਨ ਤੇ ਬਲਾਤਕਾਰ