
ਕਪੂਰਥਲਾ, (ਸਮਾਜ ਵੀਕਲੀ) (ਪੱਤਰ ਪ੍ਰੇਰਕ)– ਸਿੱਖਿਆ ਵਿਭਾਗ ਦੇ ਅਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਅੰਦਰ ਮੁੱਢਲੀ ਸਿੱਖਿਆ ਦੇ ਹੁਨਰ ਨੂੰ ਵਿਕਸਿਤ ਕਰਨ ਦੇ ਪ੍ਰੋਗਰਾਮ ਤਹਿਤ ਐਫ.ਐਲ.ਐਨ. ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਐਫ ਐਲ ਐਨ ਮੇਲੇ ਦੌਰਾਨ ਜਿੱਥੇ ਪ੍ਰੀ ਪ੍ਰਾਇਮਰੀ ਬੱਚਿਆਂ ਤੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਉੱਥੇ ਹੀ ਇਸ ਦੌਰਾਨ ਐਸ ਐਮ ਸੀ ਦੇ ਮੈਂਬਰਾਂ ਤੇ ਪਿੰਡ ਦੀਆਂ ਪੰਚਾਇਤਾਂ ਨੇ ਵੀ ਇਸ ਮੇਲੇ ਨੂੰ ਦੇਖਿਆ। ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਦੁਆਰਾ ਸਿੱਖਿਆ ਬਲਾਕ ਕਪੂਰਥਲਾ -3 ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਮਹਿਤਾਬਗੜ੍ਹ, ਸਰਕਾਰੀ ਐਲੀਮੈਂਟਰੀ ਸਕੂਲ ਮੰਡੀ, ਤੇ ਸਰਕਾਰੀ ਐਲੀਮੈਂਟਰੀ ਸਕੂਲ ਤੋਂਪਖਾਨਾ ਵਿੱਚ ਐਫ ਐਲ ਐਨ ਮੇਲੇ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਮੇਲੇ ਦੌਰਾਨ ਅਧਿਆਪਕਾਂ ਵੱਲੋਂ ਕਰਵਾਈਆਂ ਗਈਆਂ ਰੋਚਕ ਕਿਰਿਆਵਾਂ ਵਿੱਚ ਮਾਪਿਆਂ ਵੱਲੋਂ ਦਿਲਚਸਪੀ ਨੂੰ ਉਹਨਾਂ ਗਹੁ ਨਾਲ ਜਾਂਚਿਆ । ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਨੇ ਜਿੱਥੇ ਐਫ ਐਲ ਐਨ ਮੇਲੇ ਨੂੰ ਜ਼ਿਲ੍ਹੇ ਵਿੱਚ ਸਮੂਹ ਅਧਿਆਪਕਾਂ ਵੱਲੋਂ ਸਫਲਤਾ ਪੂਰਵਕ ਕਰਵਾਉਣ ਲਈ ਉਹਨਾਂ ਨੂੰ ਮੁਬਾਰਕਬਾਦ ਦਿੱਤੀ। ਉੱਥੇ ਹੀ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅੰਦਰ ਦਿੱਤੀਆਂ ਜਾਂਦੀਆਂ ਮੁਫਤ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਅੰਦਰ ਦਾਖਲ ਕਰਵਾਉਣ । ਜਿੱਥੇ ਮਿਹਨਤੀ ਅਤੇ ਤਜਰਬੇਕਾਰ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦਾ ਭਵਿੱਖ ਉਜਵਲ ਕੀਤਾ ਜਾਂਦਾ ਹੈ। ਉਹਨਾਂ ਸਿੱਖਿਆ ਦੀ ਗੁਣਵੱਤਾ ਉੱਪਰ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਆਪਣੇ ਦੇਸ਼ ਦੇ ਹਰੇਕ ਬੱਚੇ ਲਈ ਅਜਿਹਾ ਮਾਹੌਲ ਸਿਰਜੀਏ ਕਿ ਬੱਚੇ ਲਈ ਸਿੱਖਿਆ ਜੀਵਨ ਭਰ ਸਮੇਂ ਦੇ ਨਾਲ-ਨਾਲ ਪੜ੍ਹਨ ਲਿਖਣ ਅਤੇ ਸੰਖਿਆਵਾਂ ਨੂੰ ਸਮਝਣ ਲਈ ਹੁਨਰ ਵਿਕਸਿਤ ਹੋਵੇ। ਇਸ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਕੋਆਰਡੀਨੇਟਰ ਸਮੱਰਥ ਹਰਮਿੰਦਰ ਸਿੰਘ ਜੋਸਨ ਵੀ ਸਨ। ਇਸ ਦੌਰਾਨ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਰਿਪੋਰਟ ਕਾਰਡ, ਬੌਧਿਕ ਵਿਕਾਸ, ਸਰੀਰਕ ਵਿਕਾਸ ਤੇ ਸਿਰਜਨਾਤਮਿਕ ਵਿਕਾਸ ਸਬੰਧੀ ਵੱਖ-ਵੱਖ ਸਟਾਲ ਵੀ ਲਗਾਏ ਗਏ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj