ਅੱਜ ਹੋਵੇਗਾ ਪ੍ਰਸ਼ਾਸਨਿਕ ਕਾਰਜਾਂ ਨੂੰ ਸਮੇਂ ਸਿਰ ਨਿਪਟਾਉਣ ਵਿੱਚ ਅਹਿਮ ਯੋਗਦਾਨ ਪਾਉਣ ਬਦਲੇ ਸਨਮਾਨ
ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਅਧਿਆਪਕ ਦਿਵਸ ਤੇ ਸਿੱਖਿਆ ਵਿਭਾਗ ਪੰਜਾਬ ਦੁਆਰਾ ਜਿੱਥੇ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਪਾਏ ਵੱਖ ਵੱਖ ਯੋਗਦਾਨ ਬਦਲੇ ਸਨਮਾਨਤ ਕੀਤਾ ਜਾ ਰਿਹਾ ਹੈ। ਉੱਥੇ ਹੀ ਜ਼ਿਲ੍ਹਾ ਕਪੂਰਥਲਾ ਦੇ ਸੈਕੰਡਰੀ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਦੀਪ ਸਿੰਘ ਗਿੱਲ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਨੂੰ ਜ਼ਿਲ੍ਹੇ ਦੇ ਸਕੂਲਾਂ ਤੇ ਜ਼ਿਲ੍ਹਾ ਦਫਤਰ ਵਿਚ ਚੰਗੇ ਪ੍ਰਬੰਧ ਬਦਲੇ ਰਾਜ ਪੱਧਰੀ ਪ੍ਰਬੰਧਕੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਦੀਪ ਸਿੰਘ ਗਿੱਲ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਵੱਲੋਂ ਜਿੱਥੇ ਸਿੱਖਿਆ ਵਿਭਾਗ ਵਿੱਚ ਆਪਣੀ ਡਿਊਟੀ ਤਨਦੇਹੀ ,ਇਮਾਨਦਾਰੀ ਸੁਹਿਰਦਤਾ ਨਾਲ ਨਿਭਾਈ ਜਾ ਰਹੀ ਹੈ। ਉਥੇ ਹੀ ਵਿਭਾਗ ਵੱਲੋਂ ਦਿੱਤੀਆਂ ਵੱਖ ਵੱਖ ਹਦਾਇਤਾਂ ਨੂੰ ਜ਼ਿਲ੍ਹੇ ਵਿੱਚ ਅਧਿਆਪਕਾਂ ਤੋਂ ਬਹੁਤ ਹੀ ਸਹਿਜਤਾ ਨਾਲ ਲਾਗੂ ਕਰਵਾਉਣ ਦੇ ਨਾਲ ਨਾਲ ਵਿਭਾਗ ਦੁਆਰਾ ਚਲਾਈ ਗਈ ਦਾਖਲਾ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਤਾਬੜਤੋੜ ਦਾਖ਼ਲਿਆਂ ਤੇ ਨਿੱਜੀ ਸਕੂਲਾਂ ਵਿੱਚੋਂ ਵੱਡੀ ਪੱਧਰ ਤੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਨੂੰ ਵੇਖ ਹਟ ਕੇ ਆਏ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਕੇ ਇਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ । ਇਨ੍ਹਾਂ ਸਿੱਖਿਆ ਅਧਿਕਾਰੀਆਂ ਵੱਲੋਂ ਵਿਭਾਗ ਦੀਆਂ ਗਤੀਵਿਧੀਆਂ ਨੂੰ ਸੋਸ਼ਲ ਮੀਡੀਏ ਤੇ ਵੱਖ ਵੱਖ ਢੰਗ ਨਾਲ ਪ੍ਰਚਾਰ ਕਰਵਾਉਣ ਤੇ ਪ੍ਰਸ਼ਾਸਨਿਕ ਕਾਰਜਾਂ ਨੂੰ ਸਮੇਂ ਸਿਰ ਨਿਪਟਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਅਧਿਕਾਰੀਆਂ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਤੇ ਪੰਜਾਬ ਅਚੀਵਮੈਂਟ ਸਰਵੇ(ਪੈਸ) ਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਜ਼ਿਲ੍ਹੇ ਨੂੰ ਪੰਜਾਬ ਪੱਧਰ ਤੇ ਸਰਵੋਤਮ ਬਣਾਉਣ ਵਿੱਚ ਪਹਿਲਕਦਮੀ ਕੀਤੀ ਹੈ । ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਦੀਪ ਸਿੰਘ ਗਿੱਲ ਤੇ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਵੱਲੋਂ ਜ਼ਿਲ੍ਹੇ ਨੂੰ ਸਰਬੋਤਮ ਬਣਾਉਣ ਲਈ ਦਿਨ ਰਾਤ ਇਕ ਕਰਕੇ ਮਿਹਨਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਪੈਰਵਾਈ ਕਰਕੇ ਜ਼ਿਲ੍ਹੇ ਵਿੱਚ ਇੱਕ ਨਵਾਂ ਮਾਹੌਲ ਸਿਰਜਿਆ ਜਾ ਰਿਹਾ ਹੈ। ਜ਼ਿਲ੍ਹੇ ਵਿਚ ਹੋਏ ਸਿੱਖਿਆ ਵਿਭਾਗ ਦੇ ਉਕਤ ਸਰਵੋਤਮ ਕਾਰਜਾਂ ਬਦਲੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਦੀਪ ਸਿੰਘ ਗਿੱਲ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਨੂੰ ਅੱਜ ਅਧਿਆਪਕ ਦਿਵਸ ਤੇ ਰਾਜ ਪੱਧਰੀ ਪ੍ਰਬੰਧਕੀ ਪੁਰਸਕਾਰ ਦੇ ਕੇ ਨਿਵਾਜਿਆ ਜਾਵੇਗਾ ।
समाज वीकली ऍप डाउनलोड करने के लिए नीचे लिंक पर क्लिक करें
https://play.google.com/store/apps/details?id=in.yourhost.samajweekly