ਆਜ਼ਾਦੀ ਦਿਵਸ ਮਨਾਉਣ ਸਬੰਧੀ ਜ਼ਿਲ੍ਹਾ ਸਿੱਖਿਆ  ਅਫ਼ਸਰ ਨੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ/ਭਲੂਰ 27 ਜੁਲਾਈ (ਬੇਅੰਤ ਗਿੱਲ)– ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਜ਼ਿਲਾ ਪੱਧਰ ‘ਤੇ ਆਜ਼ਾਦੀ ਦਿਵਸ ਮਨਾਉਣ ਲਈ, ਸਿੱਖਿਆ ਵਿਭਾਗ ਨੇ ਫ਼ਰੀਦਕੋਟ ਜ਼ਿਲੇ ਦੇ  ਵੱਖ-ਵੱਖ ਸਕੂਲ ਮੁਖੀਆਂ ਨਾਲ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ ਸਿੱਧੂ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਦੀ ਦੇਖ-ਰੇਖ ਹੇਠ ਅਹਿਮ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ ਸਿੱਧੂ ਨੇ ਸਭ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਕਿ ਇਸ ਵਾਰ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ’ਚ ਦੇਸ਼ ਭਗਤੀ, ਪੰਜਾਬੀ ਸੱਭਿਆਚਾਰ, ਸਮਾਜਿਕ ਕੁਰੀਤੀਆਂ ਖਿਲਾਫ਼ ਚੇਤਨਾ ਪੈਦਾ ਕਰਦਾ ਅਤੇ ਰਾਸ਼ਟਰੀ ਏਕਤਾ ‘ਤੇ ਅਧਾਰਿਤ ਪ੍ਰੋਗਰਾਮ ਪੇਸ਼ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਸਕੂਲਾਂ ਨੂੰ ਸ਼ਾਨਦਾਰ ਪੀ.ਟੀ.ਸ਼ੋਅ, ਪਰੇਡ ਪੇਸ਼ ਕਰਨ ਵਾਸਤੇ ਹੁਣ ਤੋਂ ਰੀਹਸਲ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ। ਸ.ਸਿੱਧੂ ਨੇ ਸੱਭਿਆਚਾਰ ਪ੍ਰੋਗਰਾਮ ਦੀ ਪੇਸ਼ਕਾਰੀ ਵਾਸਤੇ ਆਪਣੇ ਤਜਰਬੇ ’ਚੋਂ ਅਹਿਮ ਸੁਝਾਅ ਦਿੱਤੇ। ਉਨ੍ਹਾਂ ਦੱਸਿਆ ਕਿ 5 ਅਗਸਤ ਨੂੰ ਸੱਭਿਆਚਾਰਕ ਪੋ੍ਰਗਰਾਮ ਦੀ ਚੋਣ ਸਵੇਰੇ 9:30 ਵਜੇ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕੀਤੀ ਜਾਵੇਗੀ।
ਇਸ ਮੌਕੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਚੁਣੀਆਂ ਗਈਆਂ ਟੀਮਾਂ, 15 ਅਗਸਤ ਦੇ ਫ਼ਾਈਨਲ ਪ੍ਰੋਗਰਾਮ ’ਚ ਪੇਸ਼ਕਾਰੀ ਕਰਨਗੀਆਂ। ਇਸ ਮੌਕੇ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਵਿਚਾਰ-ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਸਪੋਰਟਸ ਕੋਆਰਡੀਨੇਟਰ ਕੇਵਲ ਕੌਰ ਨੇ ਸ਼ਾਨਦਾਰ ਪੀ.ਟੀ.ਸ਼ੋਅ ਲਈ ਸਕੂਲ ਮੁਖੀਆਂ ਤੋਂ ਸਹਿਯੋਗ ਮੰਗਿਆ। ਇਸ ਮੌਕੇ ਮੀਟਿੰਗ ’ਚ ਜਸਬੀਰ ਸਿੰਘ ਜੱਸੀ ਕੋਆਰਡੀਨੇਟਰ ਸੱਭਿਆਚਾਰਕ ਪ੍ਰੋਗਰਾਮ ਨੇ ਸਭ  ਦਾ ਧੰਨਵਾਦ ਕੀਤਾ। ਇਸ ਮੀਟਿੰਗ ’ਚ ਨਛੱਤਰ ਸਿੰਘ ਢੈਪਈ ਸੀਨੀਅਰ ਸਹਾਇਕ, ਸਤਿਗੁਰ ਸਿੰਘ ਸਟੈਨੋ, ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ, ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪਿ੍ਰੰਸੀਪਲ ਰਾਜੇਸ਼ ਸ਼ਰਮਾ, ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ, ਸੰਤ ਮੋਹਨ ਦਾਸ ਕਾਨਵੈਂਟ ਸਕੂਲ ਕੋਟ ਸੁਖੀਆ ਦੇ ਚੇਅਰਮੈਨ ਰਾਜ ਥਾਪਰ, ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਭੁਪਿੰਦਰ ਕੌਰ ਬਰਾੜ, ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਤੇ ਸ਼ਿੰਦਰਪਾਲ ਸ਼ਰਮਾ, ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਤੋਂ ਰੇਣੂ ਸ਼ਰਮਾ, ਸੈਂਟ ਮੈਰੀਜ਼ ਕਾਨਵੈਂਟ ਸਕੂਲ ਫ਼ਰੀਦਕੋਟ ਤੋਂ ਆਰ.ਕੇ.ਸੈਮੂਅਲ, ਮਾਊਂਟ ਲਿਟਰਾ ਜੀ ਸਕੂਲ ਫ਼ਰੀਦਕੋਟ ਤੋਂ ਮਨਦੀਪ ਕੁਮਾਰ, ਮਨਪ੍ਰੀਤ ਸਿੰਘ, ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਤੋਂ ਰਜਨੀ ਬਾਲਾ, ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਤੋਂ ਇੰਦਰਜੀਤ ਕੌਰ, ਲਿਟਲ ਏਂਜਲਸ ਸਕੂਲ ਫ਼ਰੀਦਕੋਟ ਤੋਂ ਸੰਦੀਪ ਸਿੰਘ, ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਤੋਂ ਰਮੇਸ਼ ਕੁਮਾਰ,ਅਮਿਤ ਕੁਮਾਰ, ਰਸ਼ਮੀ ਸਿੰਘ, ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਤੋਂ ਗੁਰਜੀਤ ਸਿੰਘ ਬੁੱਟਰ ਅਤੇ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਤੋਂ ਗੁਰਵਿੰਦਰ ਗੈਰੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਸ਼ਾ ਵਿਭਾਗ ਫਰੀਦਕੋਟ ਵੱਲੋਂ 30 ਜੁਲਾਈ ਨੂੰ  ਕਰਵਾਇਆ ਜਾ ਰਿਹਾ ਕਵੀ ਦਰਬਾਰ_ ਮਨਜੀਤ ਪੁਰੀ 
Next articleਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵੱਲੋਂ ਮਨੀਪੁਰ ਦੀਆਂ ਘਟਨਾਵਾਂ ਤੇ  ਸਰਕਾਰ ਦਾ ਪੁਤਲਾ ਫੂਕਿਆ