HOME ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਵਿਊਰੋ ਦਫਤਰ ਵੱਲੋਂ 33 ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆ...

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਵਿਊਰੋ ਦਫਤਰ ਵੱਲੋਂ 33 ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ

3
ਨਵਾਂ ਸ਼ਹਿਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ.ਏ.ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਦੀ ਰਹਿਨੁਮਾਈ ਹੇਠ ਅੱਜ ਮਿਤੀ: 20.05.2026 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ—ਕਮ—ਮਾਡਲ ਕਰੀਅਰ ਸੈਂਟਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼੍ਰੀ ਸੰਜੀਵ ਸ਼ਰਮਾ ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ (ਜ) ਜੀ ਵੱਲੋਂ ਸਿ਼ਰਕਤ ਕੀਤੀ ਗਈ।ਉਹਨਾਂ ਵੱਲੋਂ ਪਲੇਸਮੈਂਟ ਕੈਂਪ ਵਿੱਚ ਪਹੁੰਚੇ ਨਿਯੋਜਕ ਹੈਲਥ ਕੈਪ ਇੰਡੀਆ ਲਿਮਟਿਡ ਅਤੇ ਪੁਖਰਾਜ ਹਰਬਲ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਸ਼੍ਰੀ ਸੰਦੀਪ ਕੁਮਾਰ ਪੀ.ਸੀ.ਐਸ. (ਏ) ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਇਸ ਪਲੇਸਮੈਂਟ ਕੈਂਪ ਵਿੱਚ 58 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ 33 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ। ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਜਿਲ੍ਹੇ ਦੇ ਵੱਖ—ਵੱਖ ਉਦਯੋਗਿਕ ਯੂਨਿਟਾਂ ਨਾਲ ਤਾਲਮੇਲ ਕਰਕੇ ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਣਗੇ ਤਾਂ ਜੋ ਜਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾ ਸਕੇ। ਚਾਹਵਾਨ ਬੇਰੋਜਗਾਰ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜਿ਼ਲ, ਡੀ.ਸੀ.ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਹਾਜ਼ਰ ਹੋ ਸਕਦੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਉੱਘੇ ਸਮਾਜ ਸੇਵਕ ਬਾਬਾ ਜੰਗ ਸਿੰਘ ਦੀਵਾਨਾ ਨੇ 160 ਵਿਦਿਆਰਥੀਆ ਨੂੰ ਸਟੇਸਨਰੀ ਵੰਡੀ
Next articleਇਨਕਲਾਬ ਦਾ ਸੂਰਜ: ਸ਼ਹੀਦ ਕਰਤਾਰ ਸਿੰਘ ਸਰਾਭਾ