HOME ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ l

ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ l

ਨਵਾਂ ਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ )  ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ.ਏ.ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਦੀ ਰਹਿਨੁਮਾਈ ਹੇਠ ਅੱਜ ਮਿਤੀ 08.05.2026 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼੍ਰੀ ਸੰਜੀਵ ਸ਼ਰਮਾ ਪੀ.ਸੀ.ਐਸ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਵੱਲੋਂ ਸ਼ਿਰਕਤ ਕੀਤੀ ਗਈ। ਉਹਨਾਂ ਵੱਲੋਂ ਪਲੇਸਮੈਂਟ ਵਿੱਚ ਪਹੁੰਚੇ ਗੁਰਮੀਤ ਹਸਪਤਾਲ ਦੇ ਮਾਲਕ ਸ਼੍ਰੀ ਗੁਰਮੀਤ ਸਿੰਘ ਮਾਂਗਟ ਅਤੇ ਉਹਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਸ਼੍ਰੀ ਸੰਦੀਪ ਕੁਮਾਰ ਪੀ.ਸੀ.ਐਸ (ਏ) ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਇਸ ਪਲੇਸਮੈਂਟ ਕੈਂਪ ਵਿੱਚ 38 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ।ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਜਿਲ੍ਹੇ ਦੇ ਵੱਖ—ਵੱਖ ਉਦਯੋਗਿਕ ਯੂਨਿਟਾਂ ਨਾਲ ਤਾਲਮੇਲ ਕਰਕੇ ਪਲੇਸਮੈਂਟ ਕੈਂਪ ਆਯੋਜਨ ਕੀਤੇ ਜਾਣਗੇ ਤਾਂ ਜੋ ਜਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਇਆ ਜਾ ਸਕੇ। ਚਾਹਵਾਨ ਬੇਰੋਜ਼ਗਾਰ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਡੀ.ਸੀ. ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਹਾਜ਼ਰ ਹੋ ਸਕਦੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ
Next articleਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਅਚਨਚੇਤ ਨਿਰੀਖਣ ਕੀਤਾ