ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਕੁਰਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਧਿਕਾਰੀ ਰਾਜੀਵ ਵਰਮਾ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸੀ-ਪਾਈਟ ਸੈਂਟਰ, ਨਵਾਂਸ਼ਹਿਰ ਵਿਖੇ ਕਰੀਅਰ ਕਾਊਸਲਿੰਗ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਕਰੀਅਰ ਕਾਊਂਂਸਲਰ ਵਿਸ਼ਾਲ ਚਾਵਲਾ ਵੱਲੋਂ ਵਿਦਿਆਰਥੀਆਂ ਨੂੰ ਐਨ.ਡੀ.ਏ ਅਤੇ ਵੱਖ-ਵੱਖ ਰੱਖਿਅਕ ਸੇਵਾਵਾਂ ਦੀ ਪ੍ਰੀਖਿਆ ਅਤੇ ਪੰਜਾਬ ਪੁਲਿਸ ਦੀ ਪ੍ਰੀਖਿਆ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਕਿੱਤੇ ਅਤੇ ਮੁਕਾਬਲੇ ਦੀ ਪ੍ਰੀਖਿਆ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਵਿਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਦਫ਼ਤਰ ਵੱਲੋਂ ਪਬਲਿਕ ਨੂੰ ਦਿੱਤੀਆਂ ਜਾਣ ਵਾਲਿਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਯੰਗ ਪ੍ਰੋਫੈਸ਼ਨਲ ਹਿਨਾ ਭਾਟੀਆ ਨੇ ਵਿਦਿਆਰਥੀਆਂ ਨੂੰ ਮਾਡਲ ਕਰੀਅਰ ਸੈਂਟਰ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਨੈਸ਼ਨਲ ਕੈਰੀਅਰ ਪੋਰਟਲ ਅਤੇ ਪੀ.ਜੀ.ਆਰ ਪੋਰਟਲ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੀ-ਪਾਈਟ ਨਵਾਂਸ਼ਹਿਰ ਮੁਖੀ ਤਜਿੰਦਰ ਸਿੰਘ ਵੱਲੋਂ ਰੋਜ਼ਗਾਰ ਦਫ਼ਤਰ ਵੱਲੋਂ ਆਏ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਬੇਨਤੀ ਕੀਤੀ ਗਈ ਕਿ ਭਵਿੱਖ ਵਿਚ ਵੀ ਵਿਦਿਆਰਥੀਆਂ ਲੲਈ ਅਜਿਹੇ ਸੈਮੀਨਾਰ ਲਗਾਏ ਜਾਣ, ਤਾਂ ਜੋ ਵਿਦਿਆਰਥੀ ਵੱਧ ਤੋਂ ਵੱਧ ਲਾਭ ਲੈ ਸਕਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj