ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ.ਏ.ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ—ਕਮ—ਮਾਡਲ ਕੈਰੀਅਰ ਸੈਂਟਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜੇ.ਐਸ.ਐਫ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਵਿਖੇ ਵਿਅਕਤੀਗਤ ਗਾਈਡੈਂਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ਼੍ਰੀ ਸੰਦੀਪ ਕੁਮਾਰ ਪੀ.ਸੀ.ਐਸ (ਏ) ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖ ਵਿੱਚ ਕਰੀਅਰ ਚੋਣ ਸਬੰਧੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਵਿਦਿਆਰਥੀ ਕਿਵੇਂ ਜਨਰਲ ਨੌਲਿਜ਼, ਸੰਖਿਆਤਮਕ ਯੋਗਤਾ ਆਦਿ ਵਿਸ਼ੇ ਸਰਕਾਰੀ/ਪ੍ਰਾਈਵੇਟ ਨੌਕਰੀ ਲਈ ਮੱਦਦ ਕਰ ਸਕਦੇ ਹਨ।ਸ਼੍ਰੀਮਤੀ ਹਿਨਾ ਭਾਟੀਆ, ਯੰਗ ਪ੍ਰੋਫੈਸ਼ਨਲ ਐਮ.ਸੀ.ਸੀ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਵੱਖ—ਵੱਖ ਸਕੀਮਾਂ ਦੀ ਪੜ੍ਹਾਈ, ਆਈ.ਟੀ.ਆਈ ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀ ਦਿੱਤੀ ਜਾਂਦੀ ਮੁਫ਼ਤ ਇੰਨਰਨੈੱਟ ਸੁਵਿਧਾ, ਸਵੈ—ਰੋਜ਼ਗਾਰ ਸਕੀਮਾਂ, ਸ਼ਾਰਟ ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸਾਇਕੋਮੈਟਰਿਕ ਟੈਸਟ ਦੀ ਮੁਫ਼ਤ ਸਹੂਲਤ ਬਾਰੇ ਦੱਸਿਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੇ ਸੁਭਾਅ, ਰੁਚੀ ਅਤੇ ਯੋਗਤਾ ਅਨੁਸਾਰ ਸਹੀ ਕਰੀਅਰ ਚੁਣਨ ਵਿੱਚ ਮੱਦਦ ਕਰਦਾ ਹੈ। ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਦਲਜੀਤ ਸਿੰਘ, ਜੇ.ਐਸ.ਐਫ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



