HOME ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਵਿਕਟੋਰੀਆ ਇੰਟਰਨੈਸਨਲ ਸਕੂਲ ਅਤੇ ਦਸ਼ਮੇਸ਼ ਪਬਲਿਕ ਸਕੂਲ ਮੁਕੇਰੀਆ ਵਿਖੇ ਨੌਵੀਂ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਰੀਅਰ ਕਾਊਂਸਲਰ ਵਿਸ਼ਾਲ ਚਾਵਲਾ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਵੱਖ-ਵੱਖ ਸਟ੍ਰੀਮਾਂ ਦੀ ਪੜ੍ਹਾਈ, ਆਈ.ਟੀ.ਆਈ ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ-ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਉਪਰੰਤ ਡਿਪਾਰਟਮੈਂਟ ਆਫ ਕਰੀਅਰ ਗਾਈਡੈਂਸ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਰੁਣ ਨਈਅਰ ਨੇ ਵਿਦਿਅਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਉਹ ਕੋਰਸ ਕਰਨੇ ਚਾਹੀਦੇ ਹਨ, ਜਿਸ ਦੀ ਅਜੋਕੇ ਸਮੇ ਵਿਚ ਜ਼ਰੂਰਤ ਹੈ। ਇਸ ਨਾਲ ਉਹ ਨਾ ਸਿਰਫ ਆਪਣੇ ਮਨਪਸੰਦ ਖੇਤਰ ਵਿਚ ਨੋਕਰੀ ਲੱਭ ਸਕਦੇ ਹਨ, ਸਗੋਂ ਜੇ ਚਾਹੁੰਣ ਤਾਂ ਆਪਣਾ ਕਾਰੋਬਾਰ ਵੀ ਸ਼ੁਰੂ ਕਰ ਸਕਦੇ ਹਨ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਸਬੰਧਤ ਦੋਵਾਂ ਸਕੂਲ ਦੇ ਸਮੂਹ ਸਟਾਫ ਅਤੇ 376 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਵਿਕਟੋਰੀਆ ਇੰਟਰਨੈਸਨਲ ਸਕੂਲ ਮੁਕੇਰੀਆ ਅਤੇ ਪ੍ਰਿੰਸੀਪਲ ਦਸਮੇਸ਼ ਪਬਲਿਕ ਸਕੂਲ ਮੁਕੇਰੀਆ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦਾ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਹੁਸ਼ਿਆਰਪੁਰ ਮੁੜਵਸੇਬਾ ਕੇਂਦਰ ਨੂੰ ਨਸ਼ਾ ਛੁਡਾਊ ਸੇਵਾਵਾਂ ਲਈ ਮਿਲਿਆ ਰਾਜ ਪੱਧਰੀ ਸਨਮਾਨ
Next articleਪਾਠਕ ਸੱਥ ਨਵਾਂ ਸ਼ਹਿਰ ਵਲੋਂ ਨਾਵਲ “ਮੱਛੀ ਤੇ ਪਾਣੀ” ਤੇ ਕਰਵਾਈ ਗਈ ਵਿਚਾਰ ਚਰਚਾ