ਹੁਸ਼ਿਆਰਪੁਰ (ਸਮਾਜ ਵੀਕਲੀ)(ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਟਿਆਲ ਮੱਕੋਵਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਨਸੂਰਪੁਰ (ਮੁਕੇਰੀਆਂ) ਵਿਖੇ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੇ ਬੱਚਿਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਏ ਗਏ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਸਲਿੰਗ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਅਫਸਰ ਰਾਕੇਸ਼ ਕਮੁਾਰ ਨੇ ਵਿਦਿਆਰਥੀਆ ਨੂੰ ਵੱਖ ਵੱਖ ਸਟ੍ਰੀਮਾਂ ਦੀ ਪੜ੍ਹਾਈ, ਆਈ.ਟੀ.ਆਈ. ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ—ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ—ਟਰਮ ਤਕਨੀਕੀ ਕੋਰਸਾਂ ਬਾਰੇ, ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਰਕਾਰੀ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਕਰੀਅਰ ਸਰਵਿਸਜ਼ ਪੋਰਟਲ ’ਤੇ ਸਰਕਾਰੀ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਵਿਦਿਆਰਥੀਆਂ ਨੂੰ ਰੋਜ਼ਗਾਰ ਦਫਤਰ ਦੀ ਮੋਬਾਇਲ ਐਪ ਡੀਬੀਈਈ ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਬਾਰੇ ਦੱਸਿਆ। ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਕਰੀਅਰ ਸਬੰਧੀ ਹੁਣ ਤੋਂ ਹੀ ਆਪਣੀ ਪਲੈਨਿੰਗ ਬਣਾਉਣ ਲਈ ਕਿਹਾ ਗਿਆ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰਨ ਲਈ ਕਿਹਾ ਗਿਆ। ਇਸ ਸੈਸ਼ਨ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਅਦਾਰਿਆ ਜਿਵੇਂ ਕਿ ਜ਼ਿਲ੍ਹਾ ਉਦਯੋਗਿਕ ਕੇਂਦਰ, ਫੂਡ ਕਰਾਫਟ ਇੰਸਟੀਚਿਊਟ, ਆਰ.ਸੇਟੀ, ਪੋਲੀਟੈਕਨੀਕਲ ਕਾਲਜ, ਜ਼ਿਲ੍ਹਾ ਸਿੱਖਿਆ ਅਫਸਰ, ਜ਼ਿਲ੍ਹਾ ਲੀਡ ਬੈਂਕ ਅਤੇ ਸਰਕਾਰੀ ਆਈ.ਟੀ.ਆਈ. ਤੋਂ ਆਏ ਹੋਏ ਨੁਮਾਇੰਦਿਆਂ ਨੇ ਬੱਚਿਆਂ ਨੂੰ ਵੱਖ-ਵੱਖ ਸਟ੍ਰੀਮਾਂ ਦੀ ਪੜ੍ਹਾਈ ਜਿਵੇਂ ਕਿ ਆਈ.ਟੀ.ਆਈ. ਕੋਰਸਾਂ, ਹੋਟਲ ਮੈਨੇਜ਼ਮੈਟ ਡਿਪਲੋਮਾ, ਪੋਲੀਟੈਕਨੀਕਲ ਡਿਪਲੋਮਾ ਅਤੇ ਸਵੈ ਰੋਜ਼ਗਾਰ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮਾਸ ਕਾਊਂਸਲਿੰਗ ਪ੍ਰੋਗਰਾਮ ਦੌਰਾਨ ਸਬੰਧਤ 6 ਸਕੂਲਾਂ ਦੇ ਸਮੂਹ ਸਟਾਫ ਅਤੇ ਤਕਰੀਬਨ 240 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿੱਚ ਭਾਗ ਲਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly