ਜ਼ਿਲਾ ਸਿਹਤ ਅਫਸਰ ਵੱਲੋਂ ਮਿਆਦ ਪੁੱਗਾ ਚੁੱਕੇ 10 ਕਿਲੋ ਦੇਸੀ ਘਿਉ ਅਤੇ ਮੱਖਣ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ

ਫੋਟੋ : ਅਜਮੇਰ ਦੀਵਾਨਾ
ਫੋਟੋ : ਅਜਮੇਰ ਦੀਵਾਨਾ
ਫੋਟੋ : ਅਜਮੇਰ ਦੀਵਾਨਾ

ਹੁਸ਼ਿਆਰਪੁਰ  (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤਮੰਦ ਪੰਜਾਬ ਤਹਿਤ ਜਿਲੇ ਵਿੱਚ ਲੋਕਾਂ ਨੂੰ ਸਾਫ ਅਤੇ ਮਿਆਰੀ ਖਾਧ ਪਦਾਰਥ ਮੁੱਹਈਆ ਕਰਵਾਉਣ ਲਈ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਹਿੱਸਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਜਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਵਿਵੇਕ ਕੁਮਾਰ, ਐਲ.ਟੀ. ਰਾਜਵੀਰ ਕੌਰ, ਅਰਵਿੰਦਰ ਸਿੰਘ  ਅਤੇ ਨਰੇਸ਼ ਕੁਮਾਰ ਵੱਲੋ ਅੱਜ ਹੁਸ਼ਿਆਰਪੁਰ ਸ਼ਹਿਰ ਦੇ ਵੱਖ ਵੱਖ ਸਥਾਨਾਂ ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮਿਆਦ ਪੁਗਾ ਚੁੱਕਾ  ਦਸ ਕਿਲੋ ਦੇਸੀ ਘਿਉ ਅਤੇ ਮੱਖਣ ਜਬਤ ਕੀਤਾ ਗਿਆ। ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਘਿਉ ਅਤੇ ਮੱਖਣ ਦੇ ਤਿੰਨ ਸੈਂਪਲ ਵੀ ਭਰੇ ਗਏ ਜਿਹਨਾਂ ਨੂੰ ਨਿਰੀਖਣ ਲਈ ਫੂਡ ਲੈਬ ਖਰੜ ਭੇਜ ਦਿੱਤਾ ਗਿਆ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਡਾ ਜਤਿੰਦਰ ਭਾਟੀਆ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਜਿਹਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੁਕਾਨਦਾਰਾ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਦੁਕਾਨ ਤੇ ਕੋਈ ਵੀ ਐਕਸਪਾਇਰੀ ਖਾਧ ਪਦਾਰਥ ਨਹੀਂ ਹੋਣਾ ਚਾਹੀਦਾ। ਅਜਿਹਾ ਹੋਣ ਦੀ ਸੂਰਤ ਵਿਚ ਫੂਡ ਸੇਫਟੀ ਸਟੈਡਰਡ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ ।ਉਹਨਾਂ ਕਿਹਾ ਕਿ ਜੋ ਦੁਕਾਨਦਾਰ ਅਨ-ਰਜਿਸਰਡ ਹਨ, ਉਹ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਵਾਉਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਸ੍ਰੀ ਚਰਨਛੋਹ ਗੰਗਾ ਖੁਰਾਲਗੜ ਸਾਹਿਬ ਨੂੰ ਇਕ ਪਰਿਵਾਰ ਤੋਂ ਮੁਕਤ ਕਰਾਉਣ ਲਈ ਮਾਲਵੇ ਦੀਆਂ ਸੰਗਤਾਂ ਵਲੋੰ ਆਮ ਇਜਲਾਸ ਬੁਲਾਉਣ ਦੀ ਮੰਗ
Next articleਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਹਰ ਸਰਕਾਰੀ ਯੋਜਨਾ ਦਾ ਲਾਭ ਪਹੁੰਚਾਉਣਾ: ਡਾ. ਰਵਜੋਤ ਸਿੰਘ