ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤਮੰਦ ਪੰਜਾਬ ਤਹਿਤ ਜਿਲੇ ਵਿੱਚ ਲੋਕਾਂ ਨੂੰ ਸਾਫ ਅਤੇ ਮਿਆਰੀ ਖਾਦ ਪਦਾਰਥ ਮੁੱਹਈਆ ਕਰਵਾਉਣ ਲਈ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਹਿੱਸਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਜਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਵਿਵੇਕ ਕੁਮਾਰ, ਵੱਲੋ ਹੁਸ਼ਿਆਰਪੁਰ ਸ਼ਹਿਰ ਦੇ ਸਾਈ ਬਾਬਾ ਮੰਦਿਰ ਦੇ ਸਾਹਮਣੇ ਅੰਮ੍ਰਿਤ ਨਗਰ ਵਿਖੇ ਸਥਿਤ ਸਰੋਂ ਦੇ ਤੇਲ ਦੀ ਫੈਕਟਰੀ ਦੀ ਵਿੱਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਫੈਕਟਰੀ ਦਾ ਲਾਇਸੈਂਸ ਚੈੱਕ ਕੀਤਾ ਗਿਆ ਜਿਸ ਵਿੱਚ ਕਈ ਕਮੀਆਂ ਪਾਈਆਂ ਗਈਆਂ। ਇਸ ਦੇ ਚਲਦੇ ਫੈਕਟਰੀ ਮਾਲਕਾਂ ਨੂੰ ਨੋਟਿਸ ਕੱਢਿਆ ਗਿਆ ਤੇ ਕਿਹਾ ਗਿਆ ਕਿ ਉਹ ਆਪਣਾ ਲਾਇਸੈਂਸ ਸਹੀ ਕਰਵਾਉਣ। ਫੂਡ ਸੇਫਟੀ ਅਫ਼ਸਰ ਸ੍ਰੀ ਵਿਵੇਕ ਕੁਮਾਰ ਵੱਲੋਂ ਤੇਲ ਦਾ ਸੈਂਪਲ ਵੀ ਲਿਆ ਗਿਆ ਜਿਸ ਨੂੰ ਨਿਰੀਖਣ ਲਈ ਫੂਡ ਲੈਬ ਖਰੜ ਭੇਜ ਦਿੱਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡਾ ਜਤਿੰਦਰ ਭਾਟੀਆ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਜਿਹਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੁਕਾਨਦਾਰਾਂ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਦੁਕਾਨ ਤੇ ਕੋਈ ਵੀ ਐਕਸਪਾਇਰੀ ਖਾਧ ਪਦਾਰਥ ਨਹੀਂ ਹੋਣਾ ਚਾਹੀਦਾ। ਅਜਿਹਾ ਹੋਣ ਦੀ ਸੂਰਤ ਵਿਚ ਫੂਡ ਸੇਫਟੀ ਸਟੈਡਰਡ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੋ ਦੁਕਾਨਦਾਰ ਅਨ-ਰਜਿਸਰਡ ਹਨ, ਉਹ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਵਾਉਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly