HOME ਜਿਲ੍ਹਾਂ ਇੰਚਾਰਜ ਦਿਨੇਸ਼ ਸੂਰੀ ਵਲੋਂ ਮਨੀਸ਼ ਸਿਸੋਦੀਆ ਨਾਲ ਨਵਾਂਸ਼ਹਿਰ ਦੇ ਮਸਲਿਆ ਸਬੰਧੀ...

ਜਿਲ੍ਹਾਂ ਇੰਚਾਰਜ ਦਿਨੇਸ਼ ਸੂਰੀ ਵਲੋਂ ਮਨੀਸ਼ ਸਿਸੋਦੀਆ ਨਾਲ ਨਵਾਂਸ਼ਹਿਰ ਦੇ ਮਸਲਿਆ ਸਬੰਧੀ ਕੀਤੀ ਮੀਟਿੰਗ

 ਨਵਾਂਸ਼ਹਿਰ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ ) ਨਵਾਂਸ਼ਹਿਰ ਦੇ ਸੀਨੀਅਰ ਆਗੂ ਅਤੇ ਨਸ਼ਾ ਮੁਕਤੀ ਮੋਰਚਾ ਦੇ ਜਿਲਾ ਇੰਚਾਰਜ ਦਿਨੇਸ਼ ਸੂਰੀ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਗੱਲਬਾਤ ਕੀਤੀ ਗਈ। ਉਹਨਾਂ ਵੱਲੋਂ ਨਵਾਂਸ਼ਹਿਰ ਦੇ ਰਾਜਨੀਤਿਕ ਮਸਲਿਆਂ ਤੋਂ ਇਲਾਵਾ  ਨਵਾਸ਼ਹਿਰ ਹਲਕੇ ਦੀਆਂ ਸਮੱਸਿਆਵਾਂ ਬਾਰੇ ਮਨੀਸ਼ ਸਸੋਦੀਆ ਨੂੰ ਜਾਣੂ ਕਰਵਾਇਆ ।ਮਨੀਸ਼ ਸਸੋਦੀਆ ਨੇ ਨਗਰ ਕੌਂਸਲ ਨਵਾਂ ਸ਼ਹਿਰ ਚ ਹੋਈ ਕੌਂਸਲਰਾਂ ਦੀ ਜਿੱਤ ਤੇ ਪਾਰਟੀ ਨੂੰ ਵਧਾਈ ਦਿੱਤੀ। ਉਹਨਾਂ ਆਖਿਆ ਕਿ ਆਉਣ ਵਾਲੀਆਂ ਚੋਣਾਂ ਚ ਪਾਰਟੀ ਨੂੰ ਪਿੰਡ ਪੱਧਰ ਤੇ ਕਮੇਟੀਆਂ ਬਣਾ ਕੇ ਮਜਬੂਤ ਕਰਨ ਦੀ ਲੋੜ ਹੈ। ਉਹਨਾਂ ਆਖਿਆ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਤੇਜ਼ ਕਰਨ ਲਈ ਹਰ ਹਲਕੇ ਚ ਸੰਗਠਨ ਨੂੰ ਮਜਬੂਤ ਕੀਤਾ ਜਾਵੇਗਾ। ਉਹਨਾਂ ਆਖਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਜਮੀਨੀ ਪੱਧਰ ਤੇ ਪਾਰਟੀ ਲਈ ਕੰਮ ਕਰਨ। ਦਿਨੇਸ਼ ਸੂਰੀ ਨੇ ਆਖਿਆ ਕਿ ਮਨੀਸ਼ ਸਸੋਦੀਆ ਨੇ ਜ਼ਿਲ੍ਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਮਸਲਿਆਂ ਨੂੰ ਬੜੀ ਗੰਭੀਰਤਾ ਨਾਲ ਚੁਣਿਆ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ।**ਨਵਾਂ ਸ਼ਹਿਰ ਦੇ ਸੀਨੀਅਰ ਆਗੂ ਅਤੇ ਜਿਲਾ ਇੰਚਾਰਜ ਦਿਨੇਸ਼ ਸੂਰੀ ਮਨੀਸ਼ ਸਸੋਦੀਆ ਨਾਲ ਮੀਟਿੰਗ ਕਰਨ ਸਮੇਂ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਬਲਾਚੌਰ ਸਬ-ਡਵੀਜ਼ਨ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
Next articleਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ