HOME ਜਿਲਾ ਕਬੱਡੀ ਐਸੋਸੀਏਸ਼ਨ ਅਤੇ ਸਿਸਟੋਬਾਲ ਫੈਡਰੇਸ਼ਨ ਦੀ ਮੀਟਿੰਗ ਹੋਈ

ਜਿਲਾ ਕਬੱਡੀ ਐਸੋਸੀਏਸ਼ਨ ਅਤੇ ਸਿਸਟੋਬਾਲ ਫੈਡਰੇਸ਼ਨ ਦੀ ਮੀਟਿੰਗ ਹੋਈ

ਦਿੜ੍ਹਬਾ ਮੰਡੀ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਅੱਜ ਜਿਲਾ ਕਬੱਡੀ ਐਸੋਸੀਏਸ਼ਨ ਅਤੇ ਸਿਸਟੋਬਾਲ ਐਸੋਸਿਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਹੋਈ । ਜਿਸ ਵਿੱਚ ਸਮੂਹ ਆਹੁਦੇਦਾਰਾਂ ਨੇ ਭਾਗ ਲਿਆ । ਇਸ ਮੌਕੇ ਸਰਵਸੰਮਤੀ ਨਾਲ ਡਾ ਮੱਘਰ ਸਿੰਘ ਸਿਹਾਲ ਨੂੰ ਸਿਸਟੋਬਾਲ ਪੰਜਾਬ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ । ਇਸ ਮੌਕੇ ਪੰਜਾਬ ਕਬੱਡੀ ਐਸੋਸੀਏਸ਼ਨ ਦੀ ਅਗਵਾਈ ਵਿੱਚ ਹੋਣ ਵਾਲੇ ਟੂਰਨਾਮੈਂਟ ਨੂੰ ਲੈ ਕੇ ਸੰਗਰੂਰ ਟੀਮ ਦੀ ਤਿਆਰੀ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਸਿਸਟੋਬਾਲ ਟੀਮਾਂ ਅਤੇ ਖਿਡਾਰੀਆਂ ਬਾਰੇ ਵੀ ਚਰਚਾ ਹੋਈ । ਹਾਲ ਵਿੱਚ ਹੈਦਰਾਬਾਦ ਵਿਖੇ ਹੋਣ ਵਾਲੇ ਟੂਰਨਾਮੈਂਟ ਵਿੱਚ ਪੰਜਾਬ ਟੀਮ ਦੀ ਰਵਾਨਗੀ ਅਤੇ ਆਉਣ ਵਾਲੇ ਮੈਚਾਂ ਨੂੰ ਲੈਕੇ ਵੀ ਚਰਚਾ ਕੀਤੀ ਗਈ । ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਹਰਵਿੰਦਰ ਸਿੰਘ ਕਾਲਾ ਸੀਨੀਅਰ ਵਾਈਸ ਪ੍ਰਧਾਨ, ਡਾ ਮੱਘਰ ਸਿੰਘ ਸਿਹਾਲ ਜਿਲਾ ਕਬੱਡੀ ਐਸੋਸੀਏਸ਼ਨ ਚੇਅਰਮੈਨ, ਬਲਜੀਤ ਸਿੰਘ ਢੀਂਡਸਾ ਮੀਤ ਪ੍ਰਧਾਨ, ਭੁਪਿੰਦਰ ਸਿੰਘ ਪਟਵਾਰੀ, ਪ੍ਰੈਸ ਸਕੱਤਰ ਸਤਪਾਲ ਸਿੰਘ, ਹੀਰਾ ਸਿੰਘ, ਜਸ਼ਨ ਮਹਿਲਾਂ ਤੋਂ ਇਲਾਵਾ ਹੋਰਨਾਂ ਨੇ ਸ਼ਿਰਕਤ ਕੀਤੀ ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰਿਅਲ ਹਵਾਈ ਅੱਡੇ ਤੇ ਸਮਾਰਕ ਸਥਾਪਿਤ
Next articleਮਹਿਤਪੁਰ ਚੋਂ ਮਾਤਾ ਸੀਤਾ ਜੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ