ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਸੀਤਾਂ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ 5 ਮਹੀਨੇ ਪਹਿਲਾ ਗਿਆ ਸੀ ਅਮਰੀਕਾ

ਘਰ ‘ਚ ਛਾਇਆ ਮਾਤਮ, ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ 
ਕਪੂਰਥਲਾ , (ਸਮਾਜ ਵੀਕਲੀ)  (ਕੌੜਾ)- ਜਿਲ੍ਹਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਇੱਕ ਹਾਦਸੇ ਦੌਰਾਨ ਮੌਤ ਹੋਣ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸਾਹਿਲ ਪ੍ਰੀਤ ਸਿੰਘ ਬਾਜਵਾ ਪੁੱਤਰ ਸਵ. ਸੁਰਜੀਤ ਸਿੰਘ ਵਾਸੀ ਪਿੰਡ ਮਸੀਤਾਂ, ਸੁਲਤਾਨਪੁਰ ਲੋਧੀ ਕੁਝ ਸਮਾਂ ਪਹਿਲਾਂ ਕਰਜ਼ਾ ਚੁੱਕ ਕੇ ਰੋਜੀ-ਰੋਟੀ ਕਮਾਉਣ ਅਤੇ ਚੰਗੇ ਦਿਨਾਂ ਦੀ ਆਸ ਵਿੱਚ ਅਮਰੀਕਾ ਗਿਆ ਸੀ। ਬੀਤੇ ਦਿਨੀਂ ਸਾਹਿਲਪ੍ਰੀਤ ਸਿੰਘ ਬਾਜਵਾ ਦੀ ਫਲੋਰੀਡਾ ਵਿਖੇ ਇਕ ਸਵੀਮਿੰਗ ਪੂਲ ਚ ਡੁੱਬਣ ਕਾਰਨ ਮੌਤ ਹੋ ਗਈ, ਖਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸਹਿਲਪ੍ਰੀਤ ਦੀ ਉਮਰ ਕਰੀਬ 21 ਸਾਲ ਸੀ ਅਤੇ ਉਥੇ ਅਮਰੀਕਾ ਦੇ ਸ਼ਹਿਰ ਫਲੋਰੀਡਾ ਵਿਖੇ ਇੱਕ ਸਟੋਰ ਚ ਕੰਮ ਕਰਦਾ ਸੀ। ਘਰ ਦਾ ਸਾਰਾ ਦਾਰੋਮਦਾਰ ਉਸੇ ‘ਤੇ ਟਿਕਿਆ ਹੋਇਆ ਸੀ।
ਪਰਿਵਾਰ ਨੇ ਭਾਰਤ ਸਰਕਾਰ ਅਤੇ ਸਾਂਸਦ ਸੰਤ ਸੀਚੇਵਾਲ ਤੋਂ ਸਹਿਲ ਪ੍ਰੀਤ ਦੀ ਮ੍ਰਿਤਕ ਦੇਹ ਵਾਪਿਸ ਭਾਰਤ ਮੰਗਵਾਉਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਉਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਦੀ ਵੀ ਮੌਤ ਹੋਈ ਹੈ ਜੋ ਹੁਸ਼ਿਆਰਪੁਰ ਇਲਾਕੇ ਦੇ ਨਾਲ ਸੰਬੰਧਿਤ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਆਲ ਇੰਡੀਆ ਅਨੁਸੂਚਿਤ ਜਾਤੀ/ਜਨਜਾਤੀ ਰੇਲਵੇ ਕਰਮਚਾਰੀ ਸੰਗਠਨ ਆਰ.ਸੀ.ਐਫ ਦੀ ਮੀਟਿੰਗ ਹੋਈ
Next articleਕੰਗਣਾ ਰਨਾਉਤ ਨੇ “ਐਮਰਜੈਂਸੀ” ਫਿਲਮ ਸਿਰਫ ਸਿੱਖਾਂ ਦੇ ਹਿਰਦੇ ਵਲੂੰਧਰਣ ਲਈ ਬਣਾਈ,ਇਸ ਨੂੰ ਸੈਂਸਰ ਕਰੇ ਬੈਨ – ਕਿਸਾਨ ਆਗੂ ਸੁੱਖ ਗਿੱਲ ਮੋਗਾ