ਸਪੇਨ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਪਿੰਦੂ ਸਪੇਨ ਪਿਛਲੇ ਲੰਮੇਂ ਅਰਸੇ ਤੋਂ ਸਪੇਨ ਵਿਚ ਰਹਿ ਰਿਹਾ ਹੈ ਅਤੇ ਯੂਰਪੀਅਨ ਸਪੋਰਟਸ ਆਫ ਕਬੱਡੀ ਫੈਡਰੇਸ਼ਨ ਦਾ ਸੀਨੀਅਰ ਮੈਂਬਰ ਹੈ ਅਤੇ ਕਬੱਡੀ ਨੂੰ ਸਮਰਪਿਤ ਆਪਣੀਆਂ ਸੇਵਾਵਾਂ ਦੇ ਰਿਹਾ ਹੈ।ਕਬੱਡੀ ਫੈਡਰੇਸ਼ਨ ਦੇ ਸੀਨੀਅਰ ਮੈਂਬਰ ਫਰਾਂਸ ਨਿਵਾਸੀ ਸਤਨਾਮ ਸਿੰਘ ਖਾਲਸਾ ਨੇ ਔਜਲਾ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜਾਣਕਾਰੀ ਦਿੰਦਿਆ ਦੱਸਿਆ ਕਿ ਸਵ: ਪਾਲ ਸਿੰਘ ਔਜਲਾ ਆਪਣੇ ਪਿੱਛੇ ਆਪਣੀ ਧਰਮ ਪਤਨੀ ਪਰਮਜੀਤ ਕੌਰ ਔਜਲਾ ਤੋਂ ਇਲਾਵਾ ਸਪੁੱਤਰ ਪਿੰਦੂ ਸਪੇਨ ਅਤੇ ਦੋ ਧੀਆਂ ਨੂੰ ਛੱਡ ਕੇ ਸਦਾ ਲਈ ਵਿਛੋੜਾ ਦੇ ਗਏ ਹਨ। ਉਹਨਾਂ ਦੱਸਿਆ ਕਿ ਬਾਪੂ ਜੀ ਨੇ ਆਪਣੀ ਜਿੰਦਗੀ ਵਿੱਚ ਬਹੁਤ ਮੁਸ਼ੱਕਤ ਕਰਕੇ ਆਪਣੇ ਪਰਿਵਾਰ ਨੂੰ ਵਧੀਆ ਢੰਗ ਨਾਲ ਸੈਟ ਕੀਤਾ। ਹੁਣ ਉਹਨਾਂ ਦਾ ਆਪਣੇ ਧੀਆਂ ਪੁੱਤਾਂ ਦੀ ਕਮਾਈ ਵੇਖਣ ਦਾ ਸਮਾਂ ਸੀ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜੂਰ ਸੀ। ਬਾਪੂ ਪਾਲ ਸਿੰਘ ਔਜਲਾ 18 ਅਕਤੂਬਰ 2024 ਨੂੰ ਸਦੀਵੀ ਵਿਛੋੜਾ ਦੇ ਗਏ ਸਨ ਅਤੇ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ 27 ਅਕਤੂਬਰ ਐਤਵਾਰ ਨੂੰ ਉਹਨਾਂ ਦੇ ਜੱਦੀ ਪਿੰਡ ਸੁਰਖਪੁਰ ਜਿਲ੍ਹਾ ਕਪੂਰਥਲਾ ਵਿਖੇ ਪਵੇਗਾ। ਯੂਰਪੀਅਨ ਸਪੋਰਟਸ ਆਫ ਕਬੱਡੀ ਫੈਡਰੇਸ਼ਨ ਵੱਲੋਂ ਜਿੱਥੇ ਔਜਲਾ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ ਉੱਥੇ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly