ਜਿਲਾ ਕਰਾਟੇ ਟੂਰਨਾਮੈਂਟ ਵਿੱਚ ਐਮੀਨੈਂਸ ਸਕੂਲ ਬੰਗਾ ਦੀ ਚੜਤ , ਜਿੱਤੇ ਛੇ ਸੋਨੇ ਦੇ ਮੈਡਲ

ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚੋਂ ਜੇਤੂ ਖਿਡਾਰਨਾਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਅਮਰੀਕ ਸਿੰਘ ਅਤੇ ਸਟਾਫ ਮੈਂਬਰ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਖੇਡ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੇ ਅਨੁਸਾਰ ਸ੍ਰੀ ਸਰੇਸ਼ ਕੁਮਾਰ ਜਿਲਾ ਸਿੱਖਿਆ ਅਫਸਰ ਅਤੇ ਰਜੇਸ਼ ਕੁਮਾਰ ਉਪ ਜਿਲਾ ਸਿੱਖਿਆ ਅਫਸਰ ਦੀ ਅਗਵਾਈ ਹੇਠ ਜਿਲੇ ਵਿੱਚ ਵੱਖ-ਵੱਖ ਥਾਵਾਂ ਤੇ ਕਰਵਾਏ ਜਾ ਰਹੇ ਜ਼ਿਲ੍ਹਾ ਟੂਰਨਾਮੈਂਟ ਤਹਿਤ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਐਮੀਨੈਂਸ ਸਕੂਲ ਬੰਗਾ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ ਵੱਖ ਭਾਰ ਵਰਗਾਂ ਦੇ ਵਿੱਚ ਛੇ ਸੋਨੇ ਦੇ ,ਇਕ ਚਾਂਦੀ ਦਾ ਅਤੇ ਇੱਕ ਕਾਂਸੀ ਦਾ ਮੈਡਲ ਜਿੱਤ ਕੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਗਿਆ ਇਹਨਾਂ ਖਿਡਾਰੀਆਂ ਦੇ ਸਨਮਾਨ ਹਿੱਤ ਸਕੂਲ ਵਿੱਚ ਪ੍ਰਿੰਸੀਪਲ ਅਮਰੀਕ ਸਿੰਘ ਪੀ ਈ ਐਸ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਾਇਆ ਗਿਆ ।ਜਿਨਾਂ ਵਿੱਚ ਸੋਨੇ ਦਾ ਮੈਡਲ ਜਿੱਤਣ ਵਾਲੇ ਖਿਡਾਰੀ ਜਸ਼ਨਦੀਪ ਕੌਰ ,ਖੁਸ਼ੀ ,ਚਾਂਦਨੀ ,ਰੇਨੂ ਅਤੇ ਅਨਮੋਲ , ਚਾਂਦੀ ਦਾ ਮੈਡਲ ਜਿੱਤਣ ਤੇ ਖੁਸ਼ਬੂ ਅਤੇ ਕਾਂਸੀ ਦਾ ਮੈਡਲ ਜਿੱਤਣ ਤੇ ਰੋਸ਼ਨੀ ਦਾ ਸਮੂਹ ਅਧਿਆਪਕਾਂ ਅਤੇ ਪ੍ਰਿੰਸੀਪਲ ਸਾਹਿਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਅਮਰੀਕ ਸਿੰਘ ਨੇ ਕਿਹਾ ਕਿ ਇਹ ਵਿਦਿਆਰਥਣਾਂ ਸਾਡੇ ਸਕੂਲ ਦੀ ਸ਼ਾਨ ਹਨ ਅਤੇ ਅੱਜ ਲੜਕੀਆਂ ਲੜਕਿਆਂ ਤੋਂ ਕਿਸੇ ਵੀ ਤਰ੍ਹਾਂ ਘੱਟ ਨਹੀਂ ਹਨ ।ਹੁਣ ਇਹ ਖਿਡਾਰਨਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੀਆਂ ਅਤੇ ਇਹਨਾਂ ਖਿਡਾਰਨਾਂ ਨੂੰ ਸਕੂਲ ਵੱਲੋਂ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਇਸ ਮੌਕੇ ਤੇ ਸਮੁੱਚਾ ਸਟਾਫ ਹਾਜ਼ਰ ਸੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਮਨਾਇਆ ਗਿਆ ਰਾਸ਼ਟਰੀ ਖੇਡ ਦਿਵਸ
Next articleਅਮਰੀਕ ਸਿੰਘ ਸੰਧੂ ਰਿਜਰਵੇਸ਼ਨ ਚੋਰ ਫੜ੍ਹੋ ਮੋਰਚੇ ਦੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਨਿਯੁਕਤ