ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੀਤੀ ਗਈ ਜ਼ਿਲ੍ਹਾ ਪੱਧਰੀ ਤਿਮਾਹੀ ਮੀਟਿੰਗ ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਸ਼ਾਮਲ ਕਰਨ ਦੀਆਂ ਹਦਾਇਤਾਂ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਜ਼ਿਲ੍ਹਾ ਪੱਧਰੀ ਤਿਮਾਹੀ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਆਉਣ ਵਾਲੀ ਰਾਸ਼ਟਰੀ ਲੋਕ ਅਦਾਲਤ (10 ਮਈ, 2025) ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਵੱਧ ਤੋਂ ਵੱਧ ਪ੍ਰੀ-ਲਿਟੀਗੇਸ਼ਨ ਕੇਸ ਅਦਾਲਤ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਸੰਭਵ ਹੈ ਜਿਸ ਨਾਲ ਜਨਤਾ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੁੰਦੀ ਹੈ। ਮੀਟਿੰਗ ਵਿੱਚ ਨਾਲਸਾ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਪ੍ਰਚਾਰ ਦੀ ਯੋਜਨਾ ‘ਤੇ ਚਰਚਾ ਕੀਤੀ ਗਈ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਪਿਛਲੀ ਤਿਮਾਹੀ ਦੌਰਾਨ 401 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ 196 ਵਿਅਕਤੀਆਂ ਨੂੰ ਕਾਨੂੰਨੀ ਸਲਾਹ ਦਿੱਤੀ ਗਈ। ਇਸੇ ਤਰ੍ਹਾਂ ਪੀੜਤ ਮੁਆਵਜ਼ਾ ਯੋਜਨਾ ਦੇ ਤਹਿਤ 29 ਲੱਖ ਰੁਪਏ ਅਵਾਰਡ ਦੀ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਾਰਚ 2025 ਵਿੱਚ ਹੋਈ ਰਾਸ਼ਟਰੀ ਲੋਕ ਅਦਾਲਤ ਵਿੱਚ 20,025 ਕੇਸ ਪੇਸ਼ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 17,294 ਕੇਸਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ 7.33 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਦਿਲਬਾਗ ਸਿੰਘ ਜੌਹਲ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਾਲਸਾ ਸਕੀਮਾਂ ਬਾਰੇ ਸੈਮੀਨਾਰ ਕਰਵਾਉਣ, ਜਨਤਕ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਸਥਾਈ ਲੋਕ ਅਦਾਲਤ ਅਤੇ ਵਿਚੋਲਗੀ ਕੇਂਦਰਾਂ ਦੇ ਲਾਭਾਂ ਤੋਂ ਜਾਣੂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਵਧੀਕ ਸੈਸ਼ਨ ਜੱਜ, ਐਸਐਸਪੀ, ਸੀਜੇਐਮ ਰਾਜਪਾਲ ਰਾਵਲ, ਜ਼ਿਲ੍ਹਾ ਅਟਾਰਨੀ, ਲੋਕ ਸੰਪਰਕ ਅਧਿਕਾਰੀ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਹੋਰ ਨਾਮਜ਼ਦ ਮੈਂਬਰ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬੋਧੀਸਤਵ ਅੰਬੇਡਕਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਅਤੇ ਪ੍ਰਬੰਧਨ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ
Next article’ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ – ਡਾ. ਰਵਜੋਤ ਸਿੰਘ